ਜਨਾਨੀ ਨੂੰ ਗੈਰ ਕਾਨੂੰਨੀ ਹਿਰਾਸਤ ''ਚ ਰੱਖਣ ਦੇ ਦੋਸ਼ ''ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

Saturday, Jan 09, 2021 - 01:03 PM (IST)

ਜਨਾਨੀ ਨੂੰ ਗੈਰ ਕਾਨੂੰਨੀ ਹਿਰਾਸਤ ''ਚ ਰੱਖਣ ਦੇ ਦੋਸ਼ ''ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਮਾਣਾ (ਦਰਦ) : ਇੱਥੇ ਕਰੀਬ 50 ਸਾਲਾ ਇਕ ਜਨਾਨੀ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ 'ਚ ਸਦਰ ਪੁਲਸ ਸਮਾਣਾ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗਾਜੇਵਾਸ ਪੁਲਸ ਚੌਂਕੀ ਦੇ ਮੁਖੀ ਸਬ-ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਵਾਸੀ ਜਨਾਨੀ ਦੇ ਪਤੀ ਵੱਲੋਂ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਇਕ ਜਨਵਰੀ ਦੁਪਹਿਰ ਸਮੇਂ ਜਦੋਂ ਉਹ ਘਰ ਆਇਆ ਤਾਂ ਉਸ ਦੀ ਪਤਨੀ ਘਰ ਨਹੀਂ ਸੀ।

ਉਸ ਨੇ ਦੱਸਿਆ ਕਿ ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੁੱਝ ਪਤਾ ਨਹੀਂ ਲੱਗਾ। ਪੁਲਸ ਮੁਤਾਬਕ ਸ਼ਿਕਾਇਤ ਕਰਤਾ ਨੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਦੀ ਪਤਨੀ ਨੂੰ ਗੈਰ ਕਾਨੂੰਨੀ ਹਿਰਾਸਤ 'ਚ ਰੱਖਣ ਦਾ ਸ਼ੱਕ ਜ਼ਾਹਰ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਜਨਾਨੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News