ਨਵ-ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਸਹੁਰੇ ਪਰਿਵਾਰ ਖ਼ਿਲਾਫ਼ ਮੁਕੱਦਮਾ ਦਰਜ

Wednesday, Feb 03, 2021 - 04:20 PM (IST)

ਨਵ-ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਸਹੁਰੇ ਪਰਿਵਾਰ ਖ਼ਿਲਾਫ਼ ਮੁਕੱਦਮਾ ਦਰਜ

ਨਾਭਾ (ਜੈਨ) : ਇੱਥੇ ਥਾਣਾ ਸਦਰ ਪੁਲਸ ਨੇ ਇਕ ਨਵ ਵਿਆਹੁਤਾ ਨੂੰ ਤੰਗ-ਪਰੇਸ਼ਾਨ ਕਰਨ ’ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਨੂੰ ਨਾਮਜ਼ਦ ਕੀਤਾ ਹੈ। ਪਿੰਡ ਦੁਲੱਦੀ ਦੀ ਗੁਰਮੀਤ ਕੌਰ ਪੁੱਤਰੀ ਕਰਨੈਲ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ 16 ਫਰਵਰੀ, 2020 ਨੂੰ ਸ਼ੈਂਪੀ ਪੁੱਤਰ ਸਵਰਣ ਸਿੰਘ ਵਾਸੀ ਬਾਜ਼ੀਗਰ ਬਸਤੀ ਧੂਰੀ ਨਾਲ ਹੋਇਆ ਸੀ। ਪੀੜਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੂੰ ਹੋਰ ਦਾਜ-ਦਹੇਜ ਲਿਆਉਣ ਲਈ ਪਰੇਸ਼ਾਨ ਕੀਤਾ ਜਾਣ ਲੱਗਾ, ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿਣ ਲੱਗੀ।

ਇਸ ਤੋਂ ਬਾਅਦ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਪੀੜਤਾ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਪੰਚਾਇਤ ਵੀ ਸੱਦੀ ਪਰ ਸਹੁਰਾ ਪਰਿਵਾਰ ਫਿਰ ਵੀ ਉਸ ਨੂੰ ਤੰਗ ਕਰਦਾ ਰਿਹਾ, ਜਿਸ ਕਾਰਨ ਉਸ ਨੇ ਪੁਲਸ ਕੋਲ ਇਨਸਾਫ਼ ਦੀ ਗੁਹਾਰ ਲਾਈ। ਫਿਲਹਾਲ ਥਾਣਾ ਸਦਰ ਪੁਲਸ ਨੇ ਗੁਰਮੀਤ ਕੌਰ ਦੇ ਬਿਆਨਾਂ ਮੁਤਾਬਕ ਉਸ ਦੇ ਪਤੀ ਸ਼ੈਂਪੀ, ਸੱਸ ਇਛਰੋ ਤੇ ਸਹੁਰੇ ਸਵਰਣ ਸਿੰਘ ਪੁੱਤਰ ਬਲਾਕੀ ਰਾਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।


author

Babita

Content Editor

Related News