ਮਾਮਲਾ ਪ੍ਰੇਮ ਵਿਆਹ ਦਾ, ਘਰ ''ਚ ਵੜ ਕੇ ਕੁੱਟਮਾਰ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

Friday, Feb 12, 2021 - 03:24 PM (IST)

ਮਾਮਲਾ ਪ੍ਰੇਮ ਵਿਆਹ ਦਾ, ਘਰ ''ਚ ਵੜ ਕੇ ਕੁੱਟਮਾਰ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਦੇਵੀਗੜ੍ਹ (ਨੌਗਾਵਾਂ) : ਇੱਥੇ ਥਾਣਾ ਜੁਲਕਾਂ ਅਧੀਨ ਪਿੰਡ ਘੜਾਮ ਵਿਖੇ ਪਰਿਵਾਰ ਦੀ ਕੁੱਟਮਾਰ ਕਰਨ 'ਤੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੁਲਵੰਤ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਪਿੰਡ ਘੜਾਮ ਹਾਲ ਵਾਸੀ ਦਾਦਾ ਚੌਹਾਨ ਕਾਲੋਨੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਕਿ ਅਜੂਬ ਸਿੰਘ, ਮਲੂਕ ਸਿੰਘ ਪੁੱਤਰ ਤਰਲੋਕ ਸਿੰਘ, ਰਣਜੀਤ ਕੌਰ ਪਤਨੀ ਮਲੂਕ ਸਿੰਘ, ਬਾਂਗਰੋ ਪਤਨੀ ਅਜੂਬ ਸਿੰਘ ਵਾਸੀਆਨ ਪਿੰਡ ਘੜਾਮ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਦੋਸ਼ੀਆਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤ ਕਰਤਾ ਦੇ ਪੁੱਤਰ ਤਲਵਿੰਦਰ ਸਿੰਘ ਨੇ ਦੋਸ਼ੀ ਮਲੂਕ ਸਿੰਘ ਦੀ ਧੀ ਨਾਲ ਪ੍ਰੇਮ ਵਿਆਹ ਕੀਤਾ ਹੋਇਆ ਹੈ, ਜਿਸ ਕਾਰਨ ਦੋਹਾਂ ਪਰਿਵਾਰਾਂ ਦੀ ਰੰਜਿਸ਼ ਚੱਲ ਰਹੀ ਹੈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਸ ਨੇ ਅਜੂਬ ਸਿੰਘ, ਮਲੂਕ ਸਿੰਘ ਪੁੱਤਰ ਤਰਲੋਕ ਸਿੰਘ, ਰਣਜੀਤ ਕੌਰ ਪਤਨੀ ਮਲੂਕ ਸਿੰਘ, ਬਾਂਗਰੋ ਪਤਨੀ ਅਜੂਬ ਸਿੰਘ ਵਾਸੀਆਨ ਪਿੰਡ ਘੜਾਮ ਖ਼ਿਲਾਫ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News