ਵਿਅਕਤੀ ਦੀ ਮੌਤ ਦੇ ਮਾਮਲੇ ''ਚ ਮਾਂ-ਧੀ ਖ਼ਿਲਾਫ਼ ਕੇਸ ਦਰਜ

Monday, Feb 15, 2021 - 02:44 PM (IST)

ਵਿਅਕਤੀ ਦੀ ਮੌਤ ਦੇ ਮਾਮਲੇ ''ਚ ਮਾਂ-ਧੀ ਖ਼ਿਲਾਫ਼ ਕੇਸ ਦਰਜ

ਬਟਾਲਾ (ਬੇਰੀ) : ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਮਾਂ-ਧੀ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਪੁਲਸ ਨੂੰ ਦਿੱਤੀ ਜਾਣਕਾਰੀ 'ਚ ਦਿਲਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਨਠਵਾਲ ਨੇ ਦੱਸਿਆ ਕਿ ਗੁਆਂਢਣਾਂ ਪਰਮਜੀਤ ਕੌਰ ਅਤੇ ਉਸ ਦੀ ਧੀ ਦੀਪਕ ਕੌਰ ਨਾਲ ਉਨ੍ਹਾਂ ਦੀ ਕੰਧ ਦੀ ਵਲਗਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ।

ਦਿਲਪ੍ਰੀਤ ਨੇ ਦੱਸਿਆ ਕਿ ਇਸ ਦੇ ਕਾਰਨ ਹੀ ਦੋਵੇਂ ਮਾਂ-ਧੀ ਉਸ ਦੇ ਪਿਤਾ ਜਸਬੀਰ ਸਿੰਘ ਨਾਲ ਹੱਥੋਪਾਈ ਹੋ ਗਈਆਂ, ਜਿਸ ਦੇ ਸਦਮੇ ਵਜੋਂ ਉਸ ਦੇ ਪਿਤਾ ਦੀ ਮੌਤ ਹੋ ਗਈ। ਉਕਤ ਮਾਮਲੇ ਸਬੰਧੀ ਐੱਸ. ਆਈ. ਮਨੋਹਰ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਦਰ ਵਿਖੇ ਉਕਤ ਮਾਂ-ਧੀ ਖ਼ਿਲਾਫ਼ ਧਾਰਾ-306 ਆਈ. ਪੀ. ਸੀ ਤਹਿਤ ਕੇਸ ਦਰਜ ਕਰ ਦਿੱਤਾ ਹੈ।


author

Babita

Content Editor

Related News