ਗਰਭਵਤੀ ਜਨਾਨੀ ਨੂੰ ਦਾਜ ਲਈ ਪਰੇਸ਼ਾਨ ਕਰਨ ''ਤੇ ਪਤੀ ਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ

Tuesday, Jun 15, 2021 - 06:25 PM (IST)

ਗਰਭਵਤੀ ਜਨਾਨੀ ਨੂੰ ਦਾਜ ਲਈ ਪਰੇਸ਼ਾਨ ਕਰਨ ''ਤੇ ਪਤੀ ਤੇ ਸਹੁਰੇ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ (ਵਰਮਾ) : ਗਰਭਵਤੀ ਜਨਾਨੀ ਨੂੰ ਦਾਜ ਲਈ ਪਰੇਸ਼ਾਨ ਕਰਨ ’ਤੇ ਥਾਣਾ ਵੂਮੈੱਨ ਸੈੱਲ ਦੀ ਪੁਲਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਗਰੋਂ ਜਾਂਚ ਅਧਿਕਾਰੀ ਅਸ਼ਵਨੀ ਕੁਮਾਰ ਨੇ ਪੀੜਤਾ ਦੇ ਪਤੀ ਅਮਰ ਭਗਤ, ਸਹੁਰੇ ਮੁਨੇਸ਼ਵਰ ਭਗਤ ਖ਼ਿਲਾਫ਼ ਦਾਜ ਖ਼ਾਤਰ ਤੰਗ-ਪਰੇਸ਼ਾਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ। ਦਾਜ ਦੀ ਪੀੜਤਾ ਨਮਿਤਾ ਵਾਸੀ ਇਸਲਾਮਗੰਜ ਨੇ ਦੱਸਿਆ ਕਿ ਉਸ ਦਾ ਵਿਆਹ ਅਮਰ ਭਗਤ ਵਾਸੀ ਤਾਹਿਰ ਪੁਰ ਦਿੱਲੀ ਦੇ ਨਾਲ 8 ਨਵੰਬਰ, 2019 ਨੂੰ ਹੋਇਆ ਸੀ। ਨਮਿਤਾ ਦੇ ਪਿਤਾ ਮੰਗਲ ਦਾਸ ਨੇ ਦੱਸਿਆ ਕਿ ਮੈਂ ਆਪਣੀ ਧੀ ਦੇ ਵਿਆਹ ਵਿਚ ਆਪਣੀ ਹੈਸੀਅਤ ਤੋਂ ਜ਼ਿਆਦਾ ਦਾਜ ਦਿੱਤਾ ਸੀ।

ਇਸ ਦੇ ਬਾਵਜੂਦ ਉਸ ਦੇ ਸਹੁਰੇ ਵਾਲੇ ਉਸ ਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਕਰਦੇ ਸਨ। ਉਹ ਮੇਰੀ ਧੀ ਨੂੰ ਆਪਣੇ ਪੇਕਿਆਂ ਰੁਪਏ ਲਿਆਉਣ ਦੀ ਮੰਗ ਕਰਦੇ ਸਨ। ਜਦੋਂ ਧੀ ਨੇ ਅਜਿਹਾ ਕਰਨ ਤੋਂ ਅਸਮਰੱਥਤਾ ਜਤਾਈ ਤਾਂ ਉਨ੍ਹਾਂ ਨੇ ਧੀ ’ਤੇ ਜ਼ੁਲਮ ਕਰਨੇ ਸ਼ੁਰੂ ਕਰ ਦਿੱਤੇ। ਜਦੋਂ ਮੇਰੀ ਧੀ ਗਰਭਵਤੀ ਸੀ ਤਾਂ ਉਸ ਦੇ ਸਹੁਰੇ ਵਾਲਿਆਂ ਨੇ ਉਸ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦਾ ਗਰਭਪਾਤ ਕਰਾਉਣ ਦੀ ਕੋਸ਼ਿਸ਼ ਕੀਤੀ।

ਜਦੋਂ ਸਾਨੂੰ ਧੀ ਨੇ ਆਪਣੇ ’ਤੇ ਹੋ ਰਹੇ ਜ਼ੁਲਮਾਂ ਬਾਰੇ ਦੱਸਿਆ ਤਾਂ ਮੈਂ ਉਸ ਨੂੰ ਆਪਣੇ ਨਾਲ ਵਾਪਸ ਲੈ ਆਇਆ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਕਰਵਾਇਆ। ਕੁੱਝ ਸਮੇਂ ਬਾਅਦ ਉਸ ਦੀ ਧੀ ਨੇ ਇਕ ਬੇਟੀ ਨੂੰ ਜਨਮ ਦਿੱਤਾ ਤਾਂ ਮੈਂ ਉਸ ਦੇ ਸਹੁਰਿਆਂ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਨੇ ਕਿਹਾ ਕਿ ਤੁਹਾਡੀ ਧੀ ਦੇ ਨਾਲ ਸਾਡਾ ਕੋਈ ਰਿਸ਼ਤਾ ਨਹੀਂ ਹੈ ਤਾਂ ਧੀ ਨੇ ਪੁਲਸ ਕੋਲ ਆਪਣੇ ਸਹੁਰਿਆਂ ਖ਼ਿਲਾਫ਼ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ।
 


author

Babita

Content Editor

Related News