ਮਾਸੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਨਾਮਜ਼ਦ

Monday, Feb 14, 2022 - 04:15 PM (IST)

ਮਾਸੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਨਾਮਜ਼ਦ

ਤਰਨਤਾਰਨ (ਰਾਜੂ) : ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਨੌਜਵਾਨ ਖ਼ਿਲਾਫ਼ ਘਰ ਵਿਚ ਇਕੱਲੀ ਜਨਾਨੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਤਰਨਤਾਰਨ ਨਿਵਾਸੀ ਇਕ ਜਨਾਨੀ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਵਿਚ ਇਕੱਲੀ ਸੀ ਤਾਂ ਉਸ ਦਾ ਭਣੇਵਾਂ ਪਰਮਦੀਪ ਸਿੰਘ ਸਾਡੇ ਘਰ ਆਇਆ, ਜਿਸ ਨੇ ਉਸ ਨੂੰ ਇਕੱਲੀ ਵੇਖ ਕੇ ਮਾੜੀ ਨੀਅਤ ਨਾਲ ਉਸ ਨਾਲ ਛੇੜਖਾਨੀ ਕੀਤੀ ਅਤੇ ਅਸ਼ਲੀਲ ਹਰਕਤਾਂ ਕਰਦਿਆਂ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਉਸ ਵਲੋਂ ਰੌਲਾ ਪਾਉਣ ਅਤੇ ਜ਼ੋਰਦਾਰ ਵਿਰੋਧ ਕਰਨ ’ਤੇ ਉਕਤ ਮੁਲਜ਼ਮ ਮੌਕੇ ਤੋਂ ਭੱਜ ਗਿਆ ਅਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਸਿਮਰਜੀਤ ਕੌਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਪਰਮਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਿੰਡ ਮਾਲੂਵਾਲ ਸੰਤਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News