ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰਨ ਤੇ ਕਾਰ ਖੋਹਣ ਦੇ ਮਾਮਲੇ ''ਚ 2 ਲੋਕਾਂ ਖ਼ਿਲਾਫ਼ ਕੇਸ ਦਰਜ

Friday, Feb 17, 2023 - 04:15 PM (IST)

ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰਨ ਤੇ ਕਾਰ ਖੋਹਣ ਦੇ ਮਾਮਲੇ ''ਚ 2 ਲੋਕਾਂ ਖ਼ਿਲਾਫ਼ ਕੇਸ ਦਰਜ

ਜੀਰਾ (ਗੁਰਮੇਲ ਸੇਖਵਾਂ) : ਆਪਣੇ ਸਾਥੀਆਂ ਨਾਲ ਕਾਰ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਗੋਲੀ ਮਾਰਨ ਅਤੇ ਉਸ ਦੀ ਸਵਿੱਫਟ ਕਾਰ ਭਜਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਆਈ. ਪੀ. ਸੀ. ਅਤੇ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਬੂਲਾ ਰਾਏ ਆਪਣੇ ਸਾਥੀਆਂ ਨਾਲ ਆਪਣੀ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਪਿੰਡ ਸ਼ਾਹ ਵਾਲਾ ਤੋਂ ਬੂਲੇ ਰੋਡ ਪਰ ਜਾ ਰਿਹਾ ਸੀ।

ਪਿੰਡ ਬੂਲੇ ਦੇ ਇਲਾਕੇ 'ਚ ਪਿੱਛੋ ਸਤਨਾਮ ਸਿੰਘ ਅਤੇ ਮਨਜੀਤ ਸਿੰਘ ਨਾਮ ਦੇ ਵਿਅਕਤੀ ਮੋਟਰਸਾਈਕਲ ’ਤੇ ਆਏ। ਉਨ੍ਹਾਂ ਨੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਕੀਤਾ ਅਤੇ ਸਤਨਾਮ ਸਿੰਘ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੁਰਸੇਵਕ ਸਿੰਘ ਦੇ ਗੋਲੀ ਮਾਰੀ ਤੇ ਉਸ ਦੀ ਸਵਿੱਫਟ ਕਾਰ ਵੀ ਮੌਕੇ ਤੋਂ ਭਜਾ ਕੇ ਲੈ ਗਏ। ਪੁਲਸ ਵੱਲੋਂ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News