ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ 4 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Sunday, Oct 17, 2021 - 03:36 PM (IST)

ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ 4 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਬਟਾਲਾ/ਅਲੀਵਾਲ (ਬੇਰੀ, ਸ਼ਰਮਾ) : ਥਾਣਾ ਘਣੀਏ-ਕੇ-ਬਾਂਗਰ ਦੀ ਪੁਲਸ ਨੇ ਪਿਸਤੌਲ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ਲੁੱਟਣ ਵਾਲੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅੱਡਾ ਅਲੀਵਾਲ ਵਿਖੇ ਸਥਿਤ ਇਕ ਸੁਨਿਆਰੇ ਦੀ ਦੁਕਾਨ ਤੋਂ ਕੁਝ ਅਣਪਛਾਤੇ ਲੁਟੇਰੇ ਪਿਸਤੌਲ ਦੀ ਨੋਕ ’ਤੇ 50 ਹਜ਼ਾਰ ਰੁਪਏ ਨਕਦੀ ਅਤੇ 7 ਤੋਲੇ ਲੁੱਟ ਕੇ ਫ਼ਰਾਰ ਹੋ ਗਏ ਸਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੁਕਾਨ ਮਾਲਕ ਰਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਅਲੀਵਾਲ ਅਰਾਈਆਂ ਦੇ ਬਿਆਨਾਂ ਦੇ ਆਧਾਰ ’ਤੇ 4 ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ।


author

Babita

Content Editor

Related News