ਜਨਾਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ

Sunday, Oct 10, 2021 - 04:23 PM (IST)

ਜਨਾਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ (ਰਾਜੂ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਜਨਾਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਨੌਰੰਗਾਬਾਦ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਉਹ ਆਪਣੀ ਗਲੀ ਵਿਚ ਖੜ੍ਹੀ ਸੀ ਤਾਂ ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਮਨਮੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਨਾਜ਼ਰ ਉਰਫ ਫ਼ੌਜੀ ਨੇ ਹਮਸਲਾਹ ਹੋ ਕੇ ਉਸ ਨੂੰ ਸੱਟਾਂ ਮਾਰੀਆਂ ਅਤੇ ਜ਼ਖ਼ਮੀ ਕਰ ਦਿੱਤਾ।

ਇਸ ਦਾ ਕਾਰਨ ਇਹ ਸੀ ਕਿ ਉਕਤ ਵਿਅਕਤੀਆਂ ਨੇ ਸਾਡੀ ਗਲੀ ਵਿਚ ਜ਼ਬਰਦਸਤੀ ਦਰਵਾਜ਼ਾ ਅਤੇ ਖਿੜਕੀ ਰੱਖੀ ਹੋਈ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਇਸ ਸਬੰਧੀ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਮੁੱਦਈਆ ਦੇ ਬਿਆਨ ’ਤੇ ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਮਨਮੀਤ ਕੌਰ ਪਤਨੀ ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪਤਨੀ ਕੁਲਦੀਪ ਸਿੰਘ ਵਾਸੀਆਨ ਨੌਰੰਗਾਬਾਦ ਅਤੇ ਨਾਜਰ ਉਰਫ਼ ਫ਼ੌਜੀ ਵਾਸੀ ਪਿੰਡ ਜੌੜਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News