ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ, ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ 5 ਲੋਕਾਂ 'ਤੇ ਕੇਸ ਦਰਜ
Saturday, Mar 26, 2022 - 01:04 PM (IST)
ਸਾਹਨੇਵਾਲ (ਜ.ਬ.) : ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਥਾਣਾ ਕੂੰਮਕਲਾਂ ਅਧੀਨ ਆਉਂਦੇ ਪਿੰਡ ਬਲੀਏਵਾਲ ’ਚ ਚੱਲ ਰਹੀ ਰੇਤੇ ਦੀ ਨਾਜਾਇਜ਼ ਖੱਡ ’ਤੇ ਬੀਤੀ 24 ਮਾਰਚ ਨੂੰ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਥਾਣਾ ਪੁਲਸ ਨੇ ਉਪ-ਮੰਡਲ ਅਧਿਕਾਰੀ ਮਨੀਸ਼ ਬੱਤਰਾ ਦੇ ਬਿਆਨਾਂ ’ਤੇ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜੇ. ਸੀ. ਬੀ. ਅਤੇ 3 ਟਿੱਪਰ ਕਬਜ਼ੇ ’ਚ ਲਏ ਹਨ।
ਥਾਣਾ ਪੁਲਸ ਨੇ ਬਲੀਏਵਾਲ ਵਿਖੇ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਗੁਰਨਾਮ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਕੂੰਮਕਲਾਂ, ਗੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਮਿਆਣੀ, ਅਮਨਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਪਿੰਡ ਗਾਹੀ ਭੈਣੀ, ਸਤਨਾਮ ਸਿੰਘ ਪੁੱਤਰ ਨੱਥਾ ਸਿੰਘ ਪਿੰਡ ਕੂੰਮਕਲਾਂ, ਹਰਕੀਰਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਦੁਆਬਾ ਭੈਣੀ, ਲੁਧਿਆਣਾ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਘੋਰ ਕਲਯੁਗ! ਨਾਨੇ ਨੇ 12 ਸਾਲਾ ਦੋਹਤੀ ਨਾਲ ਵਾਰ-ਵਾਰ ਕੀਤਾ ਜਬਰ-ਜ਼ਿਨਾਹ, ਇੰਝ ਸਾਹਮਣੇ ਆਈ ਕਰਤੂਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ