ਕੁੜੀ ਨੂੰ ਜ਼ਬਰਦਸਤੀ ਵਿਆਹ ਕਰਵਾਉਣ ਦੀ ਨੀਅਤ ਨਾਲ ਲੈ ਜਾਣ ਵਾਲੇ 6 ਲੋਕ ਨਾਮਜ਼ਦ

01/31/2024 5:11:16 PM

ਗੁਰਦਾਸਪੁਰ (ਹਰਮਨ) : ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਕੁੜੀ ਨੂੰ ਜ਼ਬਰਦਸਤੀ ਵਿਆਹ ਕਰਵਾਉਣ ਦੀ ਨੀਅਤ ਨਾਲ ਲੈ ਜਾਣ ਦੇ ਦੋਸ਼ਾਂ ਹੇਠ ਬਲੈਰੋ ਗੱਡੀ ਸਵਾਰ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਵਿਅਕਤੀ ਨੇ ਦੱਸਿਆ ਕਿ 28 ਜਨਵਰੀ ਨੂੰ ਉਹ ਅਤੇ ਉਸ ਦੀ ਭੈਣ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਾ ਰਹੇ ਸੀ।

ਸ਼ਾਮ ਕਰੀਬ 7 ਵਜੇ ਪਿੰਡ ਭੈਣੀ ਮੀਆਂ ਖਾਂ ਵਾਲੀ ਸਾਈਡ ਤੋਂ ਇੱਕ ਬਲੈਰੋ ਗੱਡੀ ਆਈ। ਇਸ ਵਿੱਚ ਰਾਂਝਾ, ਮਿਰਜਾ, ਸ਼ਾਨ ਅਤੇ 3 ਅਣਪਛਾਤੇ ਸਵਾਰ ਸਨ, ਜਿਨ੍ਹਾਂ ਨੇ ਉਸਦੇ ਅੱਗੇ ਆਪਣੀ ਗੱਡੀ ਖੜ੍ਹੀ ਕਰਕੇ ਉਸ ਦੀ ਭੈਣ ਨੂੰ ਜ਼ਬਰਦਸਤੀ ਵਿਆਹ ਕਰਾਉਣ ਦੀ ਨੀਅਤ ਨਾਲ ਗੱਡੀ ਵਿੱਚ ਬਿਠਾ ਲਿਆ ਅਤੇ ਮੁੱਦਈ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਚਲੇ ਗਏ ਸੀ।


Babita

Content Editor

Related News