ਘਰੇਲੂ ਝਗੜੇ ਦੇ ਚੱਲਦਿਆ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ''ਚ 6 ਨਾਮਜ਼ਦ
Tuesday, Feb 27, 2024 - 04:31 PM (IST)

ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫਿਰੋਜ਼ਪੁਰ ਦੇ ਅਧੀਨ ਆਉਂਦੇ ਬੱਸ ਅੱਡਾ ਬਾਰੇ ਵਿਖੇ ਪੁਰਾਣੇ ਝਗੜੇ ਦੇ ਚੱਲਦਿਆਂ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪੁਲਸ ਨੇ 4 ਲੋਕਾਂ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸੀਤਾ ਰਾਣੀ ਪਤਨੀ ਲਖਵਿੰਦਰ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਘਰ ਵਿਚ ਘਰੇਲੂ ਝਗੜਾ ਚੱਲ ਰਿਹਾ ਹੈ।
ਇਸੇ ਝਗੜੇ ਦੇ ਚੱਲਦਿਆਂ ਦੋਸ਼ੀਅਨ ਲਖਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਬੂੜ ਸਿੰਘ, ਪਾਲੋ ਬਾਈ ਪਤਨੀ ਸੁਰਜੀਤ ਸਿੰਘ, ਸੀਮਾ ਰਾਣੀ ਪੁੱਤਰੀ ਸੁਰਜੀਤ ਸਿੰਘ ਵਾਸੀਅਨ ਪਿੰਡ ਹਜ਼ਾਰਾ ਸਿੰਘ ਵਾਲਾ ਅਤੇ 2 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ।
ਸੀਤਾ ਰਾਣੀ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਐਕਸਰੇ ਰਿਪੋਰਟਾਂ ਮੌਸੂਲ ਹੋਣ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮੁਕੱਦਮਾ ਦਰਜ ਰਜਿਸਟਰ ਕਰ ਲਿਆ ਗਿਆ ਹੈ।