ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, 8 ਲੋਕਾਂ ਖ਼ਿਲਾਫ਼ ਮਾਮਲਾ ਦਰਜ

06/10/2024 1:51:34 PM

ਫਿਰੋਜ਼ਪੁਰ (ਕੁਮਾਰ) : ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਜੋਗੇਵਾਲਾ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਸੁਖਚੈਨ ਸਿੰਘ ਵਾਸੀ ਪਹਿਲਵਾਨ ਕੇ ਭਿੱਖੀਵਿੰਡ, ਜੋਗਾ ਸਿੰਘ, ਦਵਿੰਦਰ ਸਿੰਘ, ਗੁਰਨਾਇਬ ਸਿੰਘ ਅਤੇ 4 ਹੋਰ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਵਿੱਚ ਦੱਸਿਆ ਕਿ ਉਸਦੇ ਪੁੱਤਰ ਲਵਪ੍ਰੀਤ ਸਿੰਘ ਨੂੰ ਨਾਮਜ਼ਦ ਵਿਅਕਤੀਆਂ ਨੇ ਵਿਦੇਸ਼ ਭੇਜਣ ਦੇ ਬਹਾਨੇ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ।


Babita

Content Editor

Related News