ਝਗੜੇ ''ਚ 8 ਲੋਕਾਂ ਖਿਲਾਫ ਕੇਸ ਦਰਜ

11/17/2017 4:21:39 PM

ਭੁਲੱਥ (ਰਜਿੰਦਰ)-ਨੇੜਲੇ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਗਲੀ ਨੂੰ ਲੈ ਕੇ ਹੋਏ ਵਿਵਾਦ 'ਚ ਥਾਣਾ ਭੁਲੱਥ ਦੀ ਪੁਲਸ ਨੇ ਦੂਸਰੀ ਧਿਰ ਦੇ 8 ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ। 
   ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਸਪਤਾਲ ਭੁਲੱਥ ਵਿਚ ਇਲਾਜ ਅਧੀਨ ਮਨਜੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਦੇ ਬਿਆਨਾਂ 'ਤੇ ਭੁਲੱਥ ਪੁਲਸ ਨੇ ਚਰਨਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ ਪੁੱਤਰ ਮਲਕੀਤ ਸਿੰਘ, ਸੁੱਚਾ ਸਿੰਘ ਪੁੱਤਰ ਗੁਰਬਚਨ ਸਿੰਘ, ਕੁਲਦੀਪ ਕੌਰ ਪਤਨੀ ਸੁੱਚਾ ਸਿੰਘ, ਕਿਰਨਪ੍ਰੀਤ ਕੌਰ ਪਤਨੀ ਗੁਰਬਖਸ਼ ਸਿੰਘ, ਮਲਕੀਤ ਸਿੰਘ ਪੁੱਤਰ ਹਰੀ ਸਿੰਘ, ਸੁਖਵਿੰਦਰ ਸਿੰਘ ਪੁੱਤਰ ਕਰਮ ਸਿੰਘ ਤੇ ਜਸਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਖਿਲਾਫ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ 'ਚ ਬੀਤੇ ਦਿਨੀਂ ਕਿਰਨਪ੍ਰੀਤ ਕੌਰ ਦੇ ਬਿਆਨਾਂ 'ਤੇ ਪਹਿਲੀ ਧਿਰ ਦੇ 6 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।