ਚੰਡੀਗੜ੍ਹ ਤੋਂ ਵੱਡੀ ਖ਼ਬਰ : ''CM ਖੱਟੜ'' ਦੇ ਘਿਰਾਓ ਮਾਮਲੇ ''ਚ 9 ਅਕਾਲੀ ਵਿਧਾਇਕਾਂ ਖ਼ਿਲਾਫ਼ FIR ਦਰਜ
Tuesday, Mar 16, 2021 - 06:26 PM (IST)
ਚੰਡੀਗੜ੍ਹ (ਸੰਦੀਪ) : ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਘਿਰਾਓ ਕਰਨ ਦੇ ਮਾਮਲੇ ਸਬੰਧੀ 9 ਅਕਾਲੀ ਵਿਧਾਇਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਖੇ ਮੰਗਲਵਾਰ ਨੂੰ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਧਾਇਕਾਂ 'ਚ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਨਪ੍ਰੀਤ ਸਿੰਘ ਇਆਲੀ, ਕੰਵਰਜੀਤ ਸਿੰਘ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐੱਨ. ਕੇ. ਸ਼ਰਮਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪਤੀ ਦੀ ਗੈਰ ਹਾਜ਼ਰੀ 'ਚ ਜੇਠ ਦਾ ਖ਼ੌਫਨਾਕ ਕਾਰਾ, ਭਰਜਾਈ 'ਤੇ ਤੇਲ ਛਿੜਕ ਕੇ ਲਾਈ ਅੱਗ
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਵਿਧਾਨ ਸਭਾ ਕੰਪਲੈਕਸ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੰਜਾਬ ਦੇ ਵਿਧਾਇਕਾਂ ਨੇ ਘਿਰਾਓ ਦੀ ਕੋਸ਼ਿਸ਼ ਕੀਤੀ ਸੀ। ਇਸ 'ਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਸਖ਼ਤ ਇਤਰਾਜ਼ ਜ਼ਾਹਰ ਕਰਦੇ ਹੋਏ ਪੰਜਾਬ ਦੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਗੱਲ ਕੀਤੀ ਸੀ। ਗੁਪਤਾ ਨੇ ਚਿੱਠੀ ਲਿਖ ਕੇ ਇਸ ਮਾਮਲੇ 'ਚ ਸਖ਼ਤ ਨੋਟਿਸ ਲੈਣ ਦੀ ਵੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁੜ ਬੰਦ ਹੋ ਸਕਦੇ ਨੇ 'ਚੋਣਵੇਂ ਆਪਰੇਸ਼ਨ'
ਸਪੀਕਰ ਗਿਆਨ ਚੰਦ ਗੁਪਤਾ ਨੇ ਹਰਿਆਣਾ ਗ੍ਰਹਿ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਜਨਰਲ ਸਕੱਤਰ ਅਰੁਣ ਗੁਪਤਾ, ਡੀ. ਜੀ. ਪੀ. ਮਨੋਜ ਯਾਦਵ ਸਮੇਤ ਪੁਲਸ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਸਨ।
ਨੋਟ : ਹਰਿਆਣਾ ਦੇ ਮੁੱਖ ਮੰਤਰੀ ਦੇ ਘਿਰਾਓ ਮਾਮਲੇ ਸਬੰਧੀ ਅਕਾਲੀ ਵਿਧਾਇਕਾਂ 'ਤੇ ਦਰਜ ਹੋਏ ਕੇਸ ਬਾਰੇ ਦਿਓ ਰਾਏ