ਪੁਰਾਣੇ ਝਗੜੇ ਦੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਦੀ ਕੁੱਟਮਾਰ, 4 ਨਾਮਜ਼ਦ
Saturday, Dec 30, 2023 - 03:47 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਛਾਂਗਾ ਖੁਰਦ ਵਿਖੇ ਪੁਰਾਣੇ ਝਗੜੇ ਦੇ ਚੱਲਦਿਆ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਪੁਲਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਛਾਂਗਾ ਖੁਰਦ ਨੇ ਦੱਸਿਆ ਕਿ ਉਹ ਘਰੇਲੂ ਸਮਾਨ ਖ਼ਰੀਦ ਕੇ ਆਪਣੇ ਮੋਟਰਸਾਈਕਲ ’ਤੇ ਜਾਣ ਲੱਗਾ ਸੀ।
ਇਸੇ ਝਗੜੇ ਦੇ ਚੱਲਦਿਆਂ ਦੋਸ਼ੀਆਨ ਗੁਰਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ, ਕੁਲਦੀਪ ਸਿੰਘ ਪੁੱਤਰ ਰਾਜ ਸਿੰਘ, ਰਮਨ ਸਿੰਘ ਪੁੱਤਰ ਬਗੀਚਾ ਸਿੰਘ, ਵਿਕਰਮ ਸਿੰਘ ਪੁੱਤਰ ਬਗੀਚਾ ਸਿੰਘ ਵਾਸੀਅਨ ਪਿੰਡ ਛਾਂਗਾ ਖੁਰਦ (ਚੱਕ ਘੁਬਾਈ ਤਰਾਂ ਵਾਲੀ) ਉੱਥੇ ਆਏ। ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।