ਵੱਡੀ ਖ਼ਬਰ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ FIR ਦਰਜ
Tuesday, Dec 21, 2021 - 09:45 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ 'ਚ ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ। ਬਿਕਰਮ ਮਜੀਠੀਆ 'ਤੇ ਧਾਰਾ 25, 27ਏ Dਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵਪਾਰ ਤੇ ਉਦਯੋਗ ਨੂੰ ਵੱਡੀ ਰਾਹਤ, ਵੈਟ ਦੇ 40 ਹਜ਼ਾਰ ਲੰਬਿਤ ਕੇਸ ਰੱਦ
ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਹਾਲਾਂਕਿ ਕੋਈ ਵੀ ਪੁਲਸ ਅਧਿਕਾਰੀ ਇਸ ਬਾਰੇ ਕੁੱਝ ਦੱਸਣ ਲਈ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਐੱਫ. ਆਈ. ਆਰ. ਬੀਤੀ ਰਾਤ ਦਰਜ ਕੀਤੀ ਗਈ ਹੈ। ਸੂਤਰਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਸ ਨੇ ਮਜੀਠੀਆ ਖ਼ਿਲਾਫ਼ ਇਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਤੇ 'ਸੁਨੀਲ ਜਾਖੜ' ਦਾ ਵੱਡਾ ਬਿਆਨ, ਦੱਸਿਆ-ਮੁਲਜ਼ਮ ਨੂੰ ਫੜ੍ਹਨ ਮਗਰੋਂ ਕੀ ਕੀਤਾ ਜਾਵੇ
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾਅਵਾ ਕਰ ਰਹੇ ਸਨ ਕਿ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਰਿਪੋਰਟ 'ਚ ਮਜੀਠੀਆ ਦਾ ਨਾਂ ਸ਼ਾਮਲ ਹੈ। ਇਹ ਰਿਪੋਰਟ ਏ. ਡੀ. ਜੀ. ਪੀ. ਹਰਪ੍ਰੀਤ ਸਿੱਧੂ ਦੀ ਅਗਵਾਈ 'ਚ ਤਿਆਰ ਕੀਤੀ ਗਈ ਹੈ। ਪਿਛਲੇ ਦਿਨੀਂ ਡਰਗੱਜ਼ ਮਾਮਲੇ ਨੂੰ ਲੈ ਕੇ ਮਜੀਠੀਆ 'ਤੇ ਮੁੜ ਲਗਾਤਾਰ ਦੋਸ਼ ਲੱਗ ਰਹੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ