ਗੁਆਂਢੀ ਨੇ ਰੋਲ਼ੀ 13 ਸਾਲਾ ਬੱਚੀ ਦੀ ਪੱਤ, 6 ਮਹੀਨਿਆਂ ਤਕ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
Saturday, Jun 22, 2024 - 01:12 PM (IST)

ਲੁਧਿਆਣਾ (ਅਨਿਲ): ਲੁਧਿਆਣਾ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਗੁਆਂਢ 'ਚ 13 ਸਾਲਾ ਬੱਚੀ ਨੂੰ 6 ਮਹੀਨੇ ਤਕ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਜਦੋਂ ਕੁੜੀ ਦੇ ਮਾਪਿਆਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ ਹੈ। ਥਾਣਾ ਜੋਧੇਵਾਲ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੋਟਲ ਦੇ ਕਮਰੇ 'ਚੋਂ ਹਸਪਤਾਲ ਪਹੁੰਚਿਆ ਪ੍ਰੇਮੀ ਜੋੜਾ! ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਗੁਆਂਢ ਵਿਚ ਕਿਰਾਏ 'ਤੇ ਰਹਿਣ ਵਾਲਾ ਰੁਸਤਮ ਨਾਂ ਦਾ ਨੌਜਵਾਨ ਉਸ ਦੀ 13 ਸਾਲਾ ਨਾਬਾਲਿਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ। ਰੁਸਤਮ ਪਿਛਲੇ ਤਕਰੀਬਨ 6 ਮਹੀਨਿਆਂ ਤੋਂ ਉਸ ਦੀ ਬੱਚੀ ਦੀ ਇੱਜ਼ਤ ਨਾਲ ਖਿਲਵਾੜ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਲਹਿੰਦੇ ਪੰਜਾਬ 'ਚ ਬੇਅਦਬੀ ਕਰਨ ਵਾਲੇ ਦਾ ਥਾਣੇ ਅੰਦਰ ਗੋਲ਼ੀ ਮਾਰ ਕੇ ਕਤਲ! ਲੋਕਾਂ ਨੇ ਫੂਕਿਆ ਥਾਣਾ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਔਰਤ ਦੇ ਬਿਆਨਾਂ ਦੇ ਅਧਾਰ 'ਤੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਮੁਲਜ਼ਮ ਫ਼ਰਾਰ ਚੱਲ ਰਿਹਾ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8