'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ

Thursday, May 30, 2024 - 01:53 PM (IST)

'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ

ਲੁਧਿਆਣਾ (ਗੌਤਮ): ਲੁਧਿਆਣਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਦੇ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਦੇ ਦੋਸ਼ ਹੇਠ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਡਾਬਾ ਦੀ ਪੁਲਸ ਨੇ ਛੀਨਾ ਦੇ ਪਤੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਸੁੰਦਰ ਨਗਰ ਦੇ ਰਹਿਣ ਵਾਲੇ ਸੰਦੀਪ ਕੁਮਾਰ ਸ਼ੁਕਲਾ ਦੇ ਖ਼ਿਲਾਫ਼ IT ਐਕਟ ਤੋਂ ਇਲਾਵਾ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਚੋਣ ਪ੍ਰਚਾਰ ਦਾ ਆਖ਼ਰੀ ਦਿਨ: PM ਮੋਦੀ, ਯੋਗੀ ਤੇ ਰਾਹੁਲ ਗਾਂਧੀ ਸਣੇ ਦਹਾੜਣਗੇ ਇਹ ਦਿੱਗਜ ਆਗੂ

ਵਿਧਾਇਕਾ ਛੀਨਾ ਦੇ ਪਤੀ ਨੇ ਪੁਲਸ ਨੂੰ ਦੱਸਿਆ ਕਿ ਉਕਤ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਉਸ ਦੀ ਪਤਨੀ ਦੇ ਖ਼ਿਲਾਫ਼ ਗਲਤ ਅਤੇ ਭੱਦੀ ਸ਼ਬਦਾਵਲੀ ਲਿਖੀ ਹੈ। ਉਕਤ ਨੌਜਵਾਨ ਨੇ ਉਸ ਦੀ ਬਦਨਾਮੀ ਕੀਤੀ ਹੈ, ਜਿਸ ਨਾਲ ਉਨ੍ਹਾਂ ਦਾ ਅਕਸ ਖ਼ਰਾਬ ਹੋਇਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News