ਡੇਰਾਬੱਸੀ 'ਚ ਨਾੜ ਦੀ ਅੱਗ ਕਾਰਨ ਜਿਊਂਦਾ ਸੜੀ ਸੀ ਬੱਚੀ, ਕਿਸਾਨ ਖ਼ਿਲਾਫ਼ ਦਰਜ ਹੋਇਆ ਮਾਮਲਾ
Monday, May 16, 2022 - 11:36 AM (IST)
ਡੇਰਾਬੱਸੀ (ਜ. ਬ.) : ਡੇਰਾਬੱਸੀ ਦੇ ਨੇੜੇ ਪਿੰਡ ਸੁੰਡਰਾਂ ਵਿਖੇ ਬੀਤੇ ਦਿਨ ਝੁੱਗੀਆਂ 'ਚ ਲੱਗੀ ਅੱਗ ਕਾਰਨ ਡੇਢ ਸਾਲਾ ਬੱਚੀ ਦੀ ਮੌਤ ਹੋ ਗਈ ਸੀ। ਨਾਲ ਲੱਗਦੇ ਖੇਤ ਦੇ ਕਿਸਾਨ ਵੱਲੋਂ ਨਾੜ ਨੂੰ ਅੱਗ ਲਾਉਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਅਤੇ 40-45 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ। ਪੁਲਸ ਨੇ ਕਿਸਾਨ ਅਜੀਤ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਦਫਰਪੁਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ : ਕਬੱਡੀ ਮੈਚ ਦੌਰਾਨ ਬੂਟ ਪਿੰਡ 'ਚ ਚੱਲੀਆਂ ਗੋਲੀਆਂ, ਲੋਕਾਂ 'ਚ ਫੈਲੀ ਦਹਿਸ਼ਤ
ਡੇਰਾਬੱਸੀ ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਖੇਤ ਵਿਚ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਪੁਲਸ ਨੇ ਧਾਰਾ-304ਏ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਫ਼ਰਾਰ ਹੈ ਅਤੇ ਮੁਬਾਰਕਪੁਰ ਚੌਂਕੀ ਇੰਚਾਰਜ ਸਬ-ਇੰਸਪੈਕਟਰ ਬਲਬੀਰ ਸਿੰਘ ਦੀ ਅਗਵਾਈ ਵਿਚ ਟੀਮ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਿੰਡ ਸੁੰਡਰਾਂ ਵਿਖੇ 40-45 ਝੁੱਗੀਆਂ ਬਣਾ ਕੇ ਪਰਵਾਸੀ ਲੋਕ ਰਹਿ ਰਹੇ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ 45 ਡਿਗਰੀ ਤਾਪਮਾਨ ਨੇ ਝੁਲਸਾ ਛੱਡੇ ਲੋਕ, ਹੀਟਅਪ ਹੋਣ ਕਾਰਨ ਸੜਨ ਲੱਗੇ ਟਰਾਂਸਫਾਰਮਰ
ਉਨ੍ਹਾਂ ਦੇ ਨਾਲ ਲੱਗਦੇ ਖੇਤ ਵਿਚ ਫ਼ਸਲ ਕੱਟਣ ਤੋਂ ਬਾਅਦ ਨਾੜ ਨੂੰ ਕਿਸਾਨ ਅਜੀਤ ਸਿੰਘ ਨੇ ਅੱਗ ਲਾ ਦਿੱਤੀ, ਜੋ ਤੇਜ਼ ਹਵਾ ਕਾਰਨ ਝੁੱਗੀਆਂ ਤੱਕ ਆ ਪਹੁੰਚੀ ਅਤੇ ਵੇਖਦਿਆਂ ਹੀ ਵੇਖਦਿਆਂ ਸਾਰੀਆਂ ਝੁੱਗੀਆਂ ਅੱਗ ਦੀ ਲਪੇਟ ਵਿਚ ਆ ਗਈਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ