ਚਮਕੌਰ ਸਾਹਿਬ ''ਚ ਨਵਜੋਤ ਸਿੱਧੂ ਦਾ ਵਿਰੋਧ ਕਰਨ ਵਾਲੇ 45 ਕਿਸਾਨਾਂ ਖ਼ਿਲਾਫ਼ ਮੁਕੱਦਮਾ ਦਰਜ

Monday, Jul 26, 2021 - 10:28 AM (IST)

ਚਮਕੌਰ ਸਾਹਿਬ ''ਚ ਨਵਜੋਤ ਸਿੱਧੂ ਦਾ ਵਿਰੋਧ ਕਰਨ ਵਾਲੇ 45 ਕਿਸਾਨਾਂ ਖ਼ਿਲਾਫ਼ ਮੁਕੱਦਮਾ ਦਰਜ

ਚਮਕੌਰ ਸਾਹਿਬ : ਬੀਤੇ ਦਿਨੀਂ ਕਿਸਾਨਾਂ ਵੱਲੋਂ ਚਮਕੌਰ ਸਾਹਿਬ ਵਿੱਚ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਵਾਲੇ  ਕਿਸਾਨਾਂ ਦੇ ਖ਼ਿਲਾਫ਼ ਥਾਣਾ ਸ੍ਰੀ ਚਮਕੌਰ ਸਾਹਿਬ ਪੁਲਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਨਹਿਰ 'ਚ ਡਿਗਣ ਕਾਰਨ 3 ਲੋਕਾਂ ਦੀ ਮੌਤ (ਤਸਵੀਰਾਂ)

ਪੁਲਸ ਵੱਲੋਂ ਕਿਰਤੀ ਕਿਸਾਨ ਮੋਰਚਾ ਦੇ ਕਿਸਾਨ ਆਗੂ ਕੁਲਵੰਤ ਸਿੰਘ ਸੈਣੀ, ਜਰਮਨ ਦੀਪ ਸਿੰਘ ਪੜ੍ਹੀ, ਜਗਦੀਪ ਕੌਰ ਢਕੀ ਅਤੇ ਬਹਿਰਾਮਪੁਰ ਦੇ ਸਰਪੰਚ ਸੋਹੀ ਦੇ ਖ਼ਿਲਾਫ਼ ਸੋਹੀ ਸਮੇਤ 45 ਦੇ ਕਰੀਬ ਨਾ ਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੈਪਟਨ ਤੇ ਸਿੱਧੂ ਵਿਚਾਲੇ ਵਧੇਗੀ ਤਲਖ਼ੀ!

ਪੁਲਸ ਵੱਲੋਂ ਦਰਜ ਕੀਤੀ ਐਫ. ਆਈ. ਆਰ. ਦੇ ਵਿਚ ਦੱਸਿਆ ਗਿਆ ਕਿ ਉਕਤ ਕਿਸਾਨਾਂ ਦੇ ਵੱਲੋਂ ਕਾਂਗਰਸੀ ਵਰਕਰਾਂ ਦੇ ਨਾਲ ਮਾਰਕੁੱਟ ਕੀਤੀ ਗਈ ਅਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਹ ਰੋਕਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News