ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਰੁਪਏ ਠੱਗੇ, ਕੇਸ ਦਰਜ

06/11/2023 2:48:15 PM

ਲੁਧਿਆਣਾ (ਰਾਜ) : ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਸ਼ਿਵਪੁਰੀ, ਸੁਭਾਸ਼ ਨਗਰ ਦੇ ਰਹਿਣ ਵਾਲੇ ਮੁਲਜ਼ਮ ਗਿਆਨ ਚੰਦ ਸ਼ਰਮਾ ਖ਼ਿਲਾਫ਼ ਥਾਣਾ ਦਰੇਸੀ ਵਿਚ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ।

ਜੋਗਿੰਦਰਪਾਲ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਗਿਆਨ ਚੰਦ ਸ਼ਰਮਾ ਨੇ ਉਸ ਦੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 25 ਲੱਖ ਰੁਪਏ ਲੈ ਲਏ। ਮੁਲਜ਼ਮ ਨੇ ਪੈਸੇ ਲੈਣ ਤੋਂ ਬਾਅਦ ਵੀ ਉਸ ਦੇ ਬੱਚਿਆਂ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋੜੇ, ਜਿਸ ਮਗਰੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ।
 

Babita

This news is Content Editor Babita