ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 3 ਲੱਖ ਦੀ ਠੱਗੀ, ਮਾਮਲਾ ਦਰਜ

Saturday, Sep 02, 2023 - 04:15 PM (IST)

ਲੁਧਿਆਣਾ (ਬੇਰੀ) : ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਮੁਲਾਜ਼ਮ ਨਾਲ ਠੱਗੀ ਮਾਰਨ ਵਾਲੇ ਇਕ ਟ੍ਰੈਵਲ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਚਿਰਾਗ ਕਪੂਰ ਹੈਬੋਵਾਲ ਦੇ ਚੰਦਰ ਨਗਰ ਦਾ ਰਹਿਣ ਵਾਲਾ ਹੈ।

ਪੁਲਸ ਕਾਲੋਨੀ ਦੇ ਵਸਨੀਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੁਲਜ਼ਮ ਚਿਰਾਗ ਕਪੂਰ ਨੂੰ ਮਿਲਿਆ ਸੀ। ਮੁਲਜ਼ਮ ਨੇ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੈਨੇਡਾ ਅਤੇ ਅਮਰੀਕਾ ਭੇਜਣ ਦੇ ਨਾਂ ’ਤੇ 3 ਲੱਖ ਰੁਪਏ ਲਏ ਗਏ। ਮੁਲਜ਼ਮ ਨੇ ਨਾ ਤਾਂ ਵੀਜ਼ਾ ਲਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਅਜਿਹਾ ਕਰ ਕੇ ਮੁਲਜ਼ਮ ਨੇ ਉਸ ਨਾਲ ਠੱਗੀ ਮਾਰੀ ਹੈ।
 


Babita

Content Editor

Related News