ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ 13.40 ਲੱਖ ਦੀ ਧੋਖਾਧੜੀ
Wednesday, Apr 17, 2024 - 02:35 PM (IST)
ਮੋਹਾਲੀ (ਸੰਦੀਪ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਹਰਿਆਣਾ ਸਥਿਤ ਅੰਬਾਲਾ ਦੇ ਰਹਿਣ ਵਾਲੇ ਅਭਿਸ਼ੇਕ ਅਤੇ ਉਸ ਦੇ ਹੋਰ ਸਾਥੀਆਂ ਨਾਲ 13 ਲੱਖ 40 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿਚ ਆਈ. ਟੀ. ਸਿਟੀ ਥਾਣਾ ਪੁਲਸ ਨੇ ਸੈਕਟਰ-82 ਸਥਿਤ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਗੁਰਦਾਸ ਸਿੰਘ, ਕੁਲਵੀਰ ਸਿੰਘ, ਰੀਤ ਕੌਰ, ਵਿਨੈ ਕੁਮਾਰ, ਇਸ਼ਿਕਾ, ਵਿਕਾਸ, ਮਨਜੋਤ, ਸਰਗੁਨ, ਕਰਨ, ਗੁਰਲੀਨ ਕੌਰ ਐੱਚ.ਐੱਸ. ਸੱਭਰਵਾਲ ਅਤੇ ਹਰਕਿਰਤ ਸਿੰਘ ਖ਼ਿਲਾਫ਼ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਭਿਸ਼ੇਕ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਉਸ ਨੇ ਉਸ ਦੇ ਹੋਰ ਸਾਥੀਆਂ ਨੇ ਇਮੀਗ੍ਰੇਸ਼ਨ ਕੰਪਨੀ ਦੇ ਉਕਤ ਲੋਕਾਂ ਨਾਲ ਸੰਪਰਕ ਕੀਤਾ ਸੀ। ਜਿਨ੍ਹਾਂ ਨੇ ਵਿਦੇਸ਼ ਭੇਜਣ ਲਈ ਉਨ੍ਹਾਂ ਤੋਂ 13 ਲੱਖ 40 ਹਜ਼ਾਰ ਰੁਪਏ ਲਏ ਸਨ। ਪੈਸੇ ਲੈਣ ਤੋਂ ਬਾਅਦ ਨਾ ਤਾਂ ਉਕਤ ਲੋਕਾਂ ਨੇ ਉਨ੍ਹਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ।