ਪਤੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਖਿਲਾਫ਼ ਮੁਕੱਦਮਾ ਦਰਜ

Tuesday, Sep 08, 2020 - 11:07 AM (IST)

ਪਤੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਖਿਲਾਫ਼ ਮੁਕੱਦਮਾ ਦਰਜ

ਸਮਾਣਾ (ਦਰਦ) : ਪਤਨੀ ਨੂੰ ਕਾਰ ਦੀ ਟੱਕਰ ਮਾਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਇਕ ਮਾਮਲੇ ’ਚ ਸਿਟੀ ਪੁਲਸ ਨੇ ਪਤੀ ਖਿਲਾਫ਼ ਧਾਰਾ-307 ਤਹਿਤ ਮਾਮਲਾ ਦਰਜ ਕੀਤਾ ਹੈ। ਸਿਟੀ ਥਾਣਾ ਮੁਖੀ ਸਬ-ਇੰਸਪੈਕਟਰ ਕਰਨਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਅਨਮੋਲਪ੍ਰੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਵਾਸੀ ਪਿੰਡ ਨਾਗਲ (ਕੈਂਥਲ) ਵੱਲੋਂ ਉੱਚ ਪੁਲਸ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ ਅਨੁਸਾਰ 2007 ’ਚ ਉਸ ਦਾ ਵਿਆਹ ਹਰਪ੍ਰੀਤ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਨਾਲ ਹੋਇਆ ਸੀ, ਜਿਸ ਤੋਂ ਉਸ ਕੋਲ ਇਕ ਬੇਟੀ ਵੀ ਹੈ।

ਵਿਆਹ ਤੋਂ ਤੁਰੰਤ ਬਾਅਦ ਦਾਜ ਦੀ ਮੰਗ ਨੂੰ ਲੈ ਕੇ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਨ ਦੇ ਨਾਲ ਲੜਾਈ-ਝਗੜਾ ਕਰਨ ਲੱਗਾ। ਸ਼ਿਕਾਇਤ ਕਰਤਾ ਅਨੁਸਾਰ 2016 ’ਚ ਦੋਵਾਂ ’ਚ ਇਕ ਝਗੜੇ ਤੋਂ ਬਾਅਦ ਉਸ ਦੇ ਪਤੀ ਨੇ ਉਸ ਖਿਲਾਫ਼ ਮਾਮਲਾ ਦਰਜ ਕਰਵਾ ਦਿੱਤਾ। ਇਸ ਤੋਂ ਬਾਅਦ ਉਹ ਆਪਣੇ ਪੇਕੇ ਘਰ ਰਹਿਣ ਲੱਗ ਪਈ। 28 ਨੰਵਬਰ, 2019 ਨੂੰ ਉਹ ਮੋਟਰਸਾਈਕਲ ’ਤੇ ਆਪਣੇ ਪਿਤਾ ਨਾਲ ਸਮਾਣਾ ਦੀ ਅਦਾਲਤ ’ਚ ਪੇਸ਼ੀ ਤੋਂ ਬਾਅਦ ਵਾਪਸ ਜਾਣ ਲੱਗੀ ਤਾਂ ਅਦਾਲਤ ਦੇ ਬਾਹਰ ਨੇੜੇ ਹੀ ਹਰਪ੍ਰੀਤ ਸਿੰਘ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਆਪਣੀ ਕਾਰ ਉਨ੍ਹਾਂ ਦੇ ਮੋਟਰਸਾਈਕਲ ’ਚ ਮਾਰ ਦਿੱਤੀ।

ਇਸ ਕਾਰਨ ਉਹ ਜ਼ਖ਼ਮੀਂ ਹੋ ਗਏ। ਪੁਲਸ ਅਧਿਕਾਰੀ ਅਨੁਸਾਰ ਅਨਮੋਲਪ੍ਰੀਤ ਕੌਰ ਵੱਲੋਂ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਪੜਤਾਲ ਤੋਂ ਬਾਅਦ ਮਿਲੇ ਹੁਕਮਾਂ ਤੇ ਹਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਕੇ ਪੁਲਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।


author

Babita

Content Editor

Related News