ਪਤਨੀ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ

Sunday, Sep 12, 2021 - 02:37 PM (IST)

ਪਤਨੀ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਹਰਮਨ) : ਥਾਣਾ ਤਿੱਬੜ ਦੀ ਪੁਲਸ ਨੇ ਪਤਨੀ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਰਿਚੂ ਪੁੱਤਰੀ ਲੇਟ ਜਗਦੀਸ਼ ਲਾਲ ਵਾਸੀ ਤਿੱਬੜ ਨੇ ਦੱਸਿਆ ਕਿ ਉਸ ਦਾ ਵਿਆਹ 13.12.2018 ਨੂੰ ਸਚਿਨ ਸ਼ਰਮਾ ਵਾਸੀ ਮਛਿੰਦਰ ਨਾਥ ਜ਼ਿਲ੍ਹਾ ਕਾਗੜਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਦਾਜ ਨੂੰ ਲੈ ਕੇ ਉਸ ਨੂੰ ਤੰਗ-ਪਰੇਸ਼ਾਨ ਕਰਦਾ ਸੀ।

ਸ਼ਿਕਾਇਤ ਕਰਤਾ ਨੇ ਦੱਸਿਆ ਕਿ 9 ਜੂਨ 2019 ਨੂੰ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਇਸ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਸ (ਸਥਾਨਿਕ) ਗੁਰਦਾਸਪੁਰ ਵੱਲੋਂ ਕੀਤੀ ਗਈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ 'ਤੇ ਉਕਤ ਜਨਾਨੀ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News