ਪਤਨੀ ਨਾਲ ਜ਼ਬਰੀ ਸਬੰਧ ਬਣਾਉਣ ਤੇ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਪਰਚਾ ਦਰਜ

Tuesday, Apr 19, 2022 - 06:49 AM (IST)

ਪਤਨੀ ਨਾਲ ਜ਼ਬਰੀ ਸਬੰਧ ਬਣਾਉਣ ਤੇ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਪਰਚਾ ਦਰਜ

ਭਵਾਨੀਗੜ੍ਹ (ਵਿਕਾਸ) : ਪਤਨੀ ਨਾਲ ਉਸ ਦੀ ਮਰਜ਼ੀ ਤੋਂ ਬਗੈਰ ਸਰੀਰਕ ਸਬੰਧ ਬਣਾਉਣ ਅਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਪੁਲਸ ਨੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਤਿੰਦਰ ਕੌਰ ਵਾਸੀ ਭਵਾਨੀਗੜ੍ਹ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਅਪ੍ਰੈਲ 2009 ’ਚ ਉਸਦਾ ਦੂਜਾ ਵਿਆਹ ਲਖਵਿੰਦਰ ਸਿੰਘ ਨਾਲ ਹੋਇਆ ਸੀ, ਦੋਵਾਂ ਦਾ ਪ੍ਰੇਮ ਵਿਆਹ ਸੀ। ਜਨਾਨੀ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੇ 2018 ਤੋਂ ਉਸ ’ਤੇ ਗਲਤ ਸ਼ੱਕ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਕਾਰਨ ਉਸਨੂੰ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾਣ ਲੱਗਾ ਪਿਆ। ਕਈ ਵਾਰ ਕੁੱਟਮਾਰ ਵੀ ਕੀਤੀ ਗਈ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀ ਗਈਆਂ ਪਰ ਬੇਇੱਜ਼ਤੀ ਦੇ ਡਰ ਤੋਂ ਉਹ ਚੁੱਪ ਰਹੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਲੰਘੀ 24-25 ਫਰਵਰੀ ਦੀ ਦਰਮਿਆਨੀ ਰਾਤ ਪਤੀ ਲਖਵਿੰਦਰ ਸਿੰਘ ਨੇ ਉਸ ਨਾਲ ਕਥਿਤ ਰੂਪ ’ਚ ਉਸਦੀ ਮਰਜ਼ੀ ਤੋਂ ਬਿਨਾਂ ਧੱਕੇ ਨਾਲ ਕਮਰੇ ’ਚ ਆ ਕੇ ਸਰੀਰਕ ਸਬੰਧ ਬਣਾਏ ਅਤੇ ਲੋਹੇ ਦੀ ਰਾਡ ਨਾਲ ਕੁੱਟਮਾਰ ਕੀਤੀ। ਪੁਲਸ ਨੇ ਜਨਾਨੀ ਦੇ ਬਿਆਨਾਂ ’ਤੇ ਉਸਦੇ ਪਤੀ ਲਖਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਰਜਿੰਦਰ ਕੌਰ ਐੱਸ. ਆਈ. ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਮਾਮਲੇ ’ਚ ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
 


author

Babita

Content Editor

Related News