ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ ਕੇਸ ਦਰਜ

Monday, May 29, 2023 - 12:00 PM (IST)

ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ ਕੇਸ ਦਰਜ

ਲੁਧਿਆਣਾ (ਰਿਸ਼ੀ) : ਥਾਣਾ ਹੈਬੋਵਾਲ ਦੀ ਪੁਲਸ ਨੇ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ’ਚ ਹਿਨਾ ਨਿਵਾਸੀ ਪਵਿੱਤਰ ਨਗਰ ਹੈਬੋਵਾਲ ਕਲਾਂ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਸਿਮਰਨਜੀਤ ਸਿੰਘ ਨਿਵਾਸੀ ਬੀ. ਆਰ. ਐੱਸ. ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਾਂਚ ਅਧਿਕਾਰੀ ਦਿਲਬਾਗ ਸਿੰਘ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਮੁਲਜ਼ਮ ਨਾਲ ਵਿਆਹ 15 ਅਪ੍ਰੈਲ, 2021 'ਚ ਹੋਇਆ ਸੀ। ਵਿਆਹ ਤੋਂ ਬਾਅਦ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪਰੇਸ਼ਾਨ ਕਰਨ ਲੱਗ ਪਏ, ਜਿਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ। 


author

Babita

Content Editor

Related News