ਵਿਆਹੁਤਾ ਨੂੰ ਸਹੁਰਾ ਪਰਿਵਾਰ ਦਾਜ ਲਈ ਕਰਦਾ ਸੀ ਤੰਗ, ਕੇਸ ਦਰਜ
Sunday, Jun 11, 2023 - 01:32 PM (IST)
ਲੁਧਿਆਣਾ (ਵਰਮਾ) : ਵਿਆਹੁਤਾ ਨੂੰ ਦਾਜ ਲਈ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪਰੇਸ਼ਾਨ ਕਰਨ ’ਤੇ ਥਾਣਾ ਵੂਮੈਨ ਸੈੱਲ ਦੀ ਪੁਲਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਦਾਜ ਲਈ ਤੰਗ-ਪਰੇਸ਼ਾਨ ਕਰਨ ਦਾ ਕੇਸ ਦਰਜ ਕੀਤਾ ਹੈ। ਪੀੜਤਾ ਸਾਕਸ਼ੀ ਗਰਗ ਨਿਵਾਸੀ ਰਣਜੀਤ ਪਾਰਕ ਨੇੜੇ ਸ਼ਿੰਗਾਰਾ ਸਿਨੇਮਾ ਨੇ 2022 ਨੂੰ ਪੁਲਸ ਕਮਿਸ਼ਨਰ ਕੋਲ ਲਿਖ਼ਤੀ ਸ਼ਿਕਾਇਤ ਵਿਚ ਆਪਣੇ ਸਹੁਰੇ ਵਾਲਿਆਂ ਦੇ ਖ਼ਿਲਾਫ਼ ਉਸ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਾਏ ਸਨ।
ਇਸ ਦੀ ਜਾਂਚ ਕਰਨ ’ਤੇ ਜਾਂਚ ਅਧਿਕਾਰੀ ਦਵਿੰਦਰਪਾਲ ਸਿੰਘ ਨੇ ਪੀੜਤਾ ਦੇ ਪਤੀ ਸੌਰਭ ਕੁਮਾਰ ਨਿਵਾਸੀ ਜੈਨ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਉਸਦਾ ਵਿਆਹ ਸੌਰਭ ਕੁਮਾਰ ਦੇ ਨਾਲ 10 ਜੁਲਾਈ, 2019 ਨੂੰ ਧੂਮਧਾਮ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਸਹੁਰਿਆਂ ਨੇ ਮੈਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਦੀ ਲਿਖ਼ਤੀ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ।