ਨਵ-ਵਿਆਹੁਤਾ ਨੂੰ ਦਾਜ ਲਈ ਪਰੇਸ਼ਾਨ ਕਰਨ ਦੇ ਦੋਸ਼ ''ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

Friday, Apr 22, 2022 - 02:22 PM (IST)

ਨਵ-ਵਿਆਹੁਤਾ ਨੂੰ ਦਾਜ ਲਈ ਪਰੇਸ਼ਾਨ ਕਰਨ ਦੇ ਦੋਸ਼ ''ਚ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ

ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਨਵ-ਵਿਆਹੁਤਾ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਅਤੇ ਉਸ ਕੋਲੋਂ ਕਾਰ ਮੰਗਣ ਦੇ ਦੋਸ਼ ’ਚ ਪੁਲਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਹਰਦੀਪ ਕੌਰ ਵਾਸੀ ਧੰਦੀਵਾਲ ਨੇ ਬਿਆਨ ਦਰਜ ਕਰਵਾਏ ਕਿ ਮੇਰਾ ਵਿਆਹ 14 ਮਾਰਚ 2021 ਨੂੰ ਕੁਲਵੀਰ ਸਿੰਘ ਵਾਸੀ ਧੰਦੀਵਾਲ ਨਾਲ ਹੋਇਆ ਸੀ।

ਵਿਆਹ ਤੋਂ ਦੂਸਰੇ ਦਿਨ ਹੀ ਮੇਰਾ ਸਹੁਰਾ ਪਰਿਵਾਰ ਮੈਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਲੱਗਿਆ ਅਤੇ ਮੇਰੇ ਕੋਲੋਂ ਕਾਰ ਦੀ ਮੰਗ ਕਰਨ ਲੱਗੇ। ਮੰਗ ਪੂਰੀ ਨਾ ਹੋਣ ’ਤੇ ਮੇਰੀ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਸਦੇ ਪਤੀ ਕੁਲਵੀਰ ਸਿੰਘ, ਹਰਭਜਨ ਸਿੰਘ, ਗੁਰਮੀਤ ਕੌਰ ਤੇ ਰੇਖਾ ਰਾਣੀ ਵਾਸੀਆਨ ਧੰਦੀਵਾਲ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News