2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ’ਚ ਰੱਖਣ ’ਤੇ ਕੇਸ ਦਰਜ

Saturday, Nov 04, 2023 - 04:13 PM (IST)

2 ਨਾਬਾਲਗ ਕੁੜੀਆਂ ਨੂੰ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ’ਚ ਰੱਖਣ ’ਤੇ ਕੇਸ ਦਰਜ

ਲੁਧਿਆਣਾ (ਗੌਤਮ) : 2 ਨਾਬਾਲਗਾਂ ਨੂੰ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ’ਚ ਰੱਖਣ ਦੇ ਦੋਸ਼ 'ਚ ਥਾਣਾ ਸਦਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਪੁਲਸ ਨੇ ਸਥਾਨਕ ਇਕ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਜਗਦੇਵ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਕੰਮ ਦੇ ਸਿਲਸਿਲੇ ’ਚ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ 16 ਸਾਲ ਦੀ ਧੀ ਘਰ ’ਚ ਇਕੱਲੀ ਸੀ।

ਜਦ ਉਹ ਵਾਪਸ ਆਇਆ ਤਾਂ ਉਸ ਦੀ ਧੀ ਘਰ ਨਹੀਂ ਸੀ ਅਤੇ ਉਸ ਦੀ ਭਾਲ ਕੀਤੀ ਗਈ ਪਰ ਉਸ ਦਾ ਕੁੱਝ ਪਤਾ ਨਹੀ ਲੱਗਾ। ਉਨ੍ਹਾਂ ਨੇ ਕਿਹਾ ਉਸ ਦੀ ਇਕ ਸਹੇਲੀ ਦੀ ਮਾਤਾ ਨੂੰ ਫੋਨ ’ਤੇ ਧੀ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵੀ ਸਵੇਰ ਤੋਂ ਬਿਨਾਂ ਦੱਸੇ ਕਿਤੇ ਗਈ ਹੋਈ ਹੈ ਅਤੇ ਅਜੇ ਤੱਕ ਵਾਪਸ ਨਹੀਂ ਆਈ ਅਤੇ ਉਸ ਦੀ ਭਾਲ ਕਰ ਰਹੇ ਹਨ।

ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਦੋਵੇਂ ਨਾਬਾਲਗਾਂ ਨੂੰ ਕਿਸੇ ਅਣਪਛਾਤੇ ਲੋਕਾਂ ਨੇ ਨਾਜਾਇਜ਼ ਰੂਪ ’ਚ ਹਿਰਾਸਤ ’ਚ ਰੱਖਿਆ ਹੋਇਆ ਹੈ। ਸਬ-ਇੰਸਪੈਕਟਰ ਜੌਹਨ ਪੀਟਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਬਾਲਗਾਂ ਨੂੰ ਲੱਭਣ ਲਈ ਕਈ ਜਗ੍ਹਾ ਰੇਡ ਕੀਤੀ ਗਈ ਹੈ।
 


author

Babita

Content Editor

Related News