ਵਿਆਹੁਤਾ ਨੂੰ ਅਗਵਾ ਕਰਨ ਦੇ ਦੋਸ਼ ''ਚ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ

02/17/2024 4:26:15 PM

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਦੀ ਇਕ ਵਿਆਹੁਤਾ ਨੂੰ ਅਗਵਾ ਕਰਨ ਦੇ ਦੋਸ਼ ਹੇਠ ਕੁੜੀ ਦੇ ਭਰਾ ਦੀ ਸ਼ਿਕਾਇਤ 'ਤੇ ਪੁਲਸ ਵੱਲੋਂ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਕੁੜੀ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਵਿਆਹੀ ਹੋਈ ਹੈ ਅਤੇ ਉਸ ਦਾ ਕਰੀਬ 2 ਸਾਲ ਦਾ ਬੱਚਾ ਹੈ। ਉਹ ਵਿਦੇਸ਼ ਜਾਣਾ ਚਾਹੁੰਦੀ ਸੀ, ਜੋ 4 ਮਹੀਨਿਆਂ ਤੋਂ ਆਪਣੇ ਸਹੁਰੇ ਪਰਿਵਾਰ ਦੀ ਮਰਜ਼ੀ ਨਾਲ ਪੇਕੇ ਘਰ ਰਹਿ ਕੇ ਆਈਲੈੱਟਸ ਦੀ ਪੜ੍ਹਾਈ ਕਰ ਰਹੀ ਸੀ।

ਕੁੜੀ ਦੇ ਭਰਾ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਸਾਰਾ ਪਰਿਵਾਰ ਰੋਟੀ ਖਾ ਕੇ ਸੁੱਤਾ ਸੀ ਅਤੇ ਜਦੋਂ ਅਗਲੀ ਸਵੇਰ ਉਨ੍ਹਾਂ ਦੇਖਿਆ ਤਾਂ ਉਸ ਦੀ ਭੈਣ ਘਰੋਂ ਗਾਇਬ ਸੀ, ਜਿਸ ਦੀ ਉਨ੍ਹਾਂ ਨੇ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲੀ। ਫਿਰ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਸਦੀ ਭੈਣ ਨੂੰ ਸ਼ਾਗਰ ਚਹਿਲ ਤੇ ਜਸਮੀਤ ਸਿੰਘ ਵਾਸੀ ਲੁਧਿਆਣਾ ਨੇ ਕਥਿਤ ਤੌਰ ’ਤੇ ਕਿਸੇ ਅਣਦੱਸੀ ਥਾਂ ’ਤੇ ਗੁਪਤ ਤਰੀਕੇ ਨਾਲ ਰੱਖਿਆ ਹੋਇਆ ਹੈ। ਪੁਲਸ ਨੇ ਦੋਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕੁੜੀ ਅਤੇ ਦੋਵੇਂ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 

Babita

This news is Content Editor Babita