ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Friday, Feb 19, 2021 - 03:15 PM (IST)

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ ਪਤਨੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਮਾਮਲੇ 'ਚ ਲਾਲ ਚੰਦ ਪੁੱਤਰ ਦਿਆ ਸ਼ੰਕਰ ਵਾਸੀ ਮੁਰਾਦਾਬਾਦ ਯੂ. ਪੀ. ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਉਸ ਦੇ ਬੱਚੇ ਹਨ। ਉਸ ਦੀ ਵੱਡੀ ਧੀ ਦਾ ਵਿਆਹ ਸਾਲ 2017 'ਚ ਵਿਜੈ ਕੁਮਾਰ ਪੁੱਤਰ ਪੂਰਨ ਕੁਮਾਰ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਗਿਆਨ ਕਲੋਨੀ ਨਾਲ ਹੋਇਆ ਸੀ।

ਵਿਜੈ ਕੁਮਾਰ ਅਕਸਰ ਉਸ ਦੀ ਧੀ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਦੀ ਧੀ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News