ਜ਼ਮੀਨ ਦਿਵਾਉਣ ਬਹਾਨੇ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ''ਚ 2 ਖਿਲਾਫ਼ ਮਾਮਲਾ ਦਰਜ

Tuesday, Jul 26, 2022 - 04:23 PM (IST)

ਜ਼ਮੀਨ ਦਿਵਾਉਣ ਬਹਾਨੇ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ''ਚ 2 ਖਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ, ਪਾਲ, ਗੁਲਾਟੀ) : ਕਥਿਤ ਰੂਪ ’ਚ ਜ਼ਮੀਨ ਦਿਵਾਉਣ ਦੇ ਬਹਾਨੇ 25 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਤਲਵੰਡੀ ਭਾਈ ਦੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਿਆਰ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਸੇਖਵਾਂ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੋਸ਼ ਲਗਾਇਆ ਹੈ ਕਿ ਕੇਵਲ ਸਿੰਘ ਪੁੱਤਰ ਆਤਮਾ ਸਿੰਘ ਅਤੇ ਪੂਰਨ ਸਿੰਘ ਪੁੱਤਰ ਨਛੱਤਰ ਸਿੰਘ ਨੇ ਉਸ ਕੋਲੋਂ ਜ਼ਮਨੀ ਦਿਵਾਉਣ ਲਈ 25 ਲੱਖ ਰੁਪਏ ਲਏ ਸਨ।

ਉਸ ਨੇ ਦੋਸ਼ ਲਾਇਆ ਕਿ ਦੋਹਾਂ ਨੇ ਨਾਂ ਤਾਂ ਅੱਜ ਤੱਕ ਉਸ ਨੂੰ ਜ਼ਮੀਨ ਲੈ ਕੇ ਦਿੱਤੀ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਅਤੇ ਪੁਲਸ ਵੱਲੋਂ ਦੋਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।


author

Babita

Content Editor

Related News