2 ਨਾਬਾਲਗ ਕੁੜੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

08/17/2022 3:50:44 PM

ਫਿਰੋਜ਼ਪੁਰ (ਪਰਮਰਜੀਤ ਸੋਢੀ) : ਦੋ ਨਾਬਾਲਗ ਕੁੜੀਆਂ  ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਤਲਵੰਡੀ ਭਾਈ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਗ ਕੁੜੀਆਂ ਦੇ ਪਿਤਾ ਨੇ ਦੱਸਿਆ ਕਿ ਉਸ ਦੀਆਂ ਦੋ ਨਾਬਾਲਿਗ ਕੁੜੀਆਂ 11 ਅਤੇ 7 ਸਾਲ ਬਾਲਣ ਚੁੱਗਣ ਲਈ ਗਈਆਂ ਸਨ ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਈਆਂ।

ਨਾਬਾਲਗ ਕੁੜੀਆਂ ਦੇ ਪਿਤਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀਆਂ ਦੋਵੇਂ ਨਾਬਾਲਿਗ ਧੀਆਂ ਨੂੰ ਕੋਈ ਅਣਪਛਾਤਾ ਵਿਅਕਤੀ ਵਰਗਲਾ ਕੇ ਆਪਣੇ ਨਾ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
 


Babita

Content Editor

Related News