ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕੇਸ ਦਰਜ
Sunday, Oct 09, 2022 - 04:32 PM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਬੇਰੀ, ਰਮੇਸ਼) : ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਕਾਬਲ ਸਿੰਘ ਉਪ ਮੰਡਲ ਅਫ਼ਸਰ-ਕਮ-ਮਾਈਨਿੰਗ ਅਫ਼ਸਰ ਬਟਾਲਾ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੇ ਸਬੰਧ ’ਚ ਜੰਞ ਘਰ ਮਾੜੀ ਬੁੱਚੀਆਂ ਵਿਖੇ ਮੌਜੂਦ ਸਨ।
ਇਸ ਦੌਰਾਨ ਸਾਹਮਣੇ ਤੋਂ ਰੇਤ ਨਾਲ ਭਰੀ ਇਕ ਟਰੈਕਟਰ-ਟਰਾਲੀ ਆਉਂਦੀ ਦਿਖਾਈ ਦਿੱਤੀ। ਟਰਾਲੀ ਨੂੰ ਉਨ੍ਹਾਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਟਰੈਕਟਰ-ਟਰਾਲੀ ਨੂੰ ਉੱਥੇ ਹੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਕਾਬਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।