ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Thursday, Oct 20, 2022 - 03:49 PM (IST)
ਰਾਜਪੁਰਾ (ਮਸਤਾਨਾ) : ਕਿਸੇ ਨਾਬਾਲਗ ਕੁੜੀ ਨੂੰ ਘਰ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਥਾਣਾ ਖੇੜੀ ਗੰਡਿਆ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਵਿਅਕਤੀ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਨਾਬਾਲਗ ਪੀੜਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨ ਪਿੰਡ ਸੈਦਖੇੜੀ ਵਾਸੀ ਗੁਰਦੇਵ ਸਿੰਘ ਉਕਤ ਕੁੜੀ ਨੂੰ ਕਿਸੇ ਤਰ੍ਹਾਂ ਆਪਣੇ ਘਰ ਲੈ ਗਿਆ ਅਤੇ ਉਥੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਕਾਰਨ ਪੁਲਸ ਨੇ ਨਾਬਾਲਗ ਕੁੜੀ ਦੀ ਸ਼ਿਕਾਇਤ ’ਤੇ ਗੁਰਦੇਵ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।