ਚਿਕਨ ਕਾਰਨਰ ’ਤੇ ਸ਼ਰਾਬ ਪਿਆਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Monday, Jan 02, 2023 - 04:19 PM (IST)

ਚਿਕਨ ਕਾਰਨਰ ’ਤੇ ਸ਼ਰਾਬ ਪਿਆਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਦੁਕਾਨਾਂ ’ਤੇ ਨਾਜਾਇਜ਼ ਤਰੀਕੇ ਨਾਲ ਸ਼ਰਾਬ ਪਿਆਉਣ ਵਾਲੇ ’ਤੇ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਇਕ ਚਿਕਨ ਕਾਰਨਰ ਦੇ ਮਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਬਹਾਦਰ ਕੇ ਰੋਡ ’ਤੇ ਬਾਬਾ ਚਿਕਨ ’ਤੇ ਉਕਤ ਦੁਕਾਨਦਾਰ ਆਪਣੇ ਗਾਹਕਾਂ ਨੂੰ ਨਾਜਾਇਜ਼ ਤਰੀਕੇ ਨਾਲ ਸ਼ਰਾਬ ਪਿਆ ਰਿਹਾ ਹੈ, ਜਿਸ ’ਤੇ ਥਾਣਾ ਇੰਚਾਰਜ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਥਾਣੇਦਾਰ ਸ਼ਿੰਗਾਰਾ ਦੀ ਪੁਲਸ ਟੀਮ ਨੂੰ ਰੇਡ ਕਰਨ ਭੇਜਿਆ ਗਿਆ।

ਜਦ ਪੁਲਸ ਟੀਮ ਉਕਤ ਚਿਕਨ ਕਾਰਨਰ ’ਤੇ ਪੁੱਜੀ ਤਾਂ ਉੱਥੋਂ ਦੁਕਾਨਦਾਰ ਵੱਲੋਂ ਲੋਕਾਂ ਨੂੰ ਬਿਨਾਂ ਲਾਇਸੈਂਸ ਦੇ ਸ਼ਰਾਬ ਪਿਲਾਈ ਜਾ ਰਹੀ ਸੀ ਅਤੇ ਦੁਕਾਨ ਦੇ ਬਾਹਰ ਕਈ ਵਾਹਨ ਖੜ੍ਹੇ ਕਰ ਕੇ ਟ੍ਰੈਫਿਕ ’ਚ ਵਿਘਨ ਪਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਟੀਮ ਨੇ ਦੁਕਾਨਦਾਰ ਬਲਵਿੰਦਰ ਸਿੰਘ ਨਿਵਾਸੀ ਸੈਕਟਰ 32 ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਥਾਣਾ ਸਲੇਮ ਟਾਬਰੀ ’ਚ ਐਕਸਾਈਜ਼ ਐਕਟ ਅਤੇ ਟ੍ਰੈਫਿਕ ’ਚ ਵਿਘਨ ਪਾਉਣ ਦਾ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News