ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨੂੰ ਕੀਤਾ ਅਗਵਾ, ਮਾਮਲਾ ਦਰਜ
Friday, Feb 03, 2023 - 01:10 PM (IST)

ਡੇਰਾਬੱਸੀ (ਅਨਿਲ) : ਡੇਰਾਬੱਸੀ ਦੀ ਇਕ ਕਾਲੋਨੀ ਦੀ 15 ਸਾਲਾ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ਵਿਚ ਪੁਲਸ ਨੇ ਰਾਹੁਲ ਪੁੱਤਰ ਅਰਜੁਨ ਮੰਡਲ ਵਾਸੀ ਅੰਦੋਲੀ ਜ਼ਿਲ੍ਹਾ ਸੁਪੋਲ ਬਿਹਾਰ ਹਾਲ ਵਾਸੀ ਕਿਰਾਏਦਾਰ ਸ਼ਿਵਪੁਰ ਕਾਲੋਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜੋ ਫਿਲਹਾਲ ਫ਼ਰਾਰ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆ ਏ. ਐੱਸ. ਆਈ. ਬਰਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਦੇ ਪਿਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਕੁੜੀ 21 ਜਨਵਰੀ ਨੂੰ ਘਰੋਂ ਬਾਜ਼ਾਰ ਗਈ ਸੀ, ਜੋ ਅਜੇ ਤਕ ਵਾਪਸ ਨਹੀਂ ਪਰਤੀ, ਜਿਸ ਦੀ ਉਨ੍ਹਾਂ ਆਪਣੇ ਤੌਰ ’ਤੇ ਕਾਫੀ ਭਾਲ ਕੀਤੀ, ਪਰ ਨਹੀਂ ਮਿਲੀ।
ਹੁਣ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਮੁਲਜ਼ਮ ਉਸ ਦੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ, ਜਿਸ ਖ਼ਿਲਾਫ਼ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।