ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ''ਚ ਇਕ ਖਿਲਾਫ ਮਾਮਲਾ ਦਰਜ
Saturday, Apr 22, 2023 - 04:28 PM (IST)
 
            
            ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਸੁਧਾਰਾ ਵਿਖੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਥਾਣਾ ਮੱਲਾਂਵਾਲਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ 11 ਅਪ੍ਰੈਲ, 2023 ਨੂੰ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਮੌਸੂਲ ਹੋਣ ’ਤੇ ਪਿੰਡ ਸੁਧਾਰਾ ਦੀ ਚੈਕਿੰਗ ਕੀਤੀ ਗਈ ਤਾਂ ਦੋਸ਼ੀ ਭੁਪਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਸੁਧਾਰਾ ਵੱਲੋਂ ਆਪਣੀ ਜ਼ਮੀਨ ਵਿਚ ਖੱਡ ਬਣਾ ਕੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨੀ ਪਾਈ ਗਈ। ਹਲਕਾ ਪਟਵਾਰੀ ਦੀ ਰਿਪੋਰਟ ਆਉਣ ’ਤੇ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            