ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 5 ਖ਼ਿਲਾਫ਼ ਮਾਮਲਾ ਦਰਜ
Monday, Aug 28, 2023 - 05:15 PM (IST)
ਜ਼ੀਰਾ (ਰਾਜੇਸ਼ ਢੰਡ) : ਕਸਬਾ ਮੱਖੂ ਵਿਖੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ’ਚ ਥਾਣਾ ਮੱਖੂ ਪੁਲਸ ਨੇ ਦੋ ਬਾਏ ਨੇਮ ਵਿਅਕਤੀਆਂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਹਰਮਨਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਰਟੋਲ ਰੋਹੀ ਨੇ ਦੱਸਿਆ ਕਿ ਮੁਲਜ਼ਮ ਰਾਜੂ ਕੰਧਾਰੀ, ਵੀਨੂ ਠੁਕਰਾਲ ਵਾਸੀਅਨ ਮੱਖੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ।
ਵਜ਼ਾ ਰੰਜਿਸ਼ ਇਹ ਹੈ ਕਿ ਉਸ ਵਲੋਂ ਮੁਲਜ਼ਮ ਦੀ ਗੱਡੀ ਨੂੰ ਸਾਈਡ ਨਾ ਦੇਣ ’ਤੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।