ਸਾਜ਼ਿਸ਼ ਰਚ ਕੇ ਔਰਤ ਦੀ ਜਾਇਦਾਦ ''ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ FIR ਦਰਜ
Tuesday, Jul 02, 2024 - 01:33 PM (IST)
ਲੁਧਿਆਣਾ (ਰਾਜ): ਲੁਧਿਆਣਾ ਪੁਲਸ ਨੇ ਇਕ ਔਰਤ ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ
ਚੰਡੀਗੜ੍ਹ ਰੋਡ ਦੀ ਰਹਿਣ ਵਾਲੀ ਔਰਤ ਸੁਨੈਨਾ ਰਾਣੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਪਿੰਡ ਤਰਫਸੈਦਾ ਦੇ ਪ੍ਰੀਤ ਨਗਰ ਵਿਚ ਪ੍ਰਾਪਰਟੀ ਸੀ। ਉਸ ਪ੍ਰਾਪਰਟੀ 'ਤੇ ਕੁਲਵਿੰਦਰ ਸਿੰਘ ਗਰੇਵਾਲ, ਅਸ਼ਵਨੀ ਸ਼ਰਮਾ ਤੇ ਹੋਰ ਲੋਕਾਂ ਨੇ ਸਾਜ਼ਿਸ਼ ਤਹਿਤ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਕਤ ਲੋਕਾਂ ਨੇ ਪਿੱਲਰ, ਤਾਰਾਂ ਅਤੇ ਗੇਟ ਤਕ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8