ਜਬਰ-ਜ਼ਿਨਾਹ ਦੇ ਕੇਸ ''ਚ ਜ਼ਬਰੀ ਰਾਜ਼ੀਨਾਮਾ ਕਰਾਉਣ ਆਏ ਲੋਕਾਂ ਨੇ ਕੀਤੀ ਕੁੱਟਮਾਰ, ਪਰਚਾ ਦਰਜ

Saturday, Aug 28, 2021 - 09:54 AM (IST)

ਜਬਰ-ਜ਼ਿਨਾਹ ਦੇ ਕੇਸ ''ਚ ਜ਼ਬਰੀ ਰਾਜ਼ੀਨਾਮਾ ਕਰਾਉਣ ਆਏ ਲੋਕਾਂ ਨੇ ਕੀਤੀ ਕੁੱਟਮਾਰ, ਪਰਚਾ ਦਰਜ

ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੀ ਪੁਲਸ ਨੇ 6 ਵਿਅਕਤੀਆਂ ਖ਼ਿਲਾਫ਼ ਘਰ ਵਿਚ ਆ ਕੇ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਰੋਡ ਦੇ ਰਹਿਣ ਵਾਲੇ ਨਿਰਮਲ ਸਿੰਘ ਪੁੱਤਰ ਮੇਜਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਕੁੱਝ ਮਹੀਨੇ ਪਹਿਲਾਂ 3 ਵਿਅਕਤੀਆਂ ਖ਼ਿਲਾਫ਼ ਜਬਰ-ਜ਼ਿਨਾਹ ਦਾ ਪਰਚਾ ਦਰਜ ਕਰਵਾਇਆ ਸੀ, ਜਿਸ ਵਿਚ ਮੁਲਜ਼ਮ ਜੇਲ੍ਹ ਵਿਚ ਬੰਦ ਹਨ।

ਉਨ੍ਹਾਂ ਦੇ ਘਰ ਮੱਖਣ ਸਿੰਘ, ਹਰਦੀਪ ਸਿੰਘ, ਪਲਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਖਬੀਰ ਸਿੰਘ, ਤਲਵਿੰਦਰ ਸਿੰਘ ਆਏ ਅਤੇ ਉਸ ਨੂੰ ਧਮਕਾਉਣ ਲੱਗ ਗਏ ਕਿ ਜੋ ਤੁਸੀਂ ਪਰਚਾ ਦਰਜ ਕਰਵਾਇਆ ਹੈ, ਉਸ ਨੂੰ ਖ਼ਤਮ ਕਰ ਕੇ ਰਾਜ਼ੀਨਾਮਾ ਕਰ ਲਓ। ਜਦੋਂ ਉਸ ਨੇ ਰਾਜ਼ੀਨਾਮਾ ਕਰਨ ਤੋਂ ਇਨਕਾਰ ਕੀਤਾ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਇਸ ਦੀ ਸ਼ਿਕਾਇਤ ਮਿਹਰਬਾਨ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ 43 ਦਿਨ ਦੀ ਜਾਂਚ ਕਰਨ ਉਪਰੰਤ ਉਕਤ ਸਾਰੇ ਮੁਲਜ਼ਮਾਂ ’ਤੇ ਘਰ ’ਚ ਆ ਕੇ ਕੁੱਟਮਾਰ ਕਰਨ ਦਾ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਸਾਰੇ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।


author

Babita

Content Editor

Related News