ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ 3 ਨਾਮਜ਼ਦ

Friday, Jul 14, 2023 - 04:22 PM (IST)

ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ 3 ਨਾਮਜ਼ਦ

ਗੁਰੂਹਰਸਹਾਏ (ਸੁਨੀਲ ਵਿੱਕੀ, ਮਨਜੀਤ) : ਪਿੰਡ ਝੁੱਗੇ ਛੱਲੀਆਂ ਵਿਖੇ ਰਾਤ ਸਮੇਂ ਇਕ ਔਰਤ ਦੇ ਘਰ ’ਚ ਦਾਖ਼ਲ ਹੋ ਕੇ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ’ਤੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏ. ਐੱਸ. ਆਈ. ਮਹਿਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਔਰਤ ਨੇ ਦੋਸ਼ ਲਗਾਉਂਦੇ ਦੱਸਿਆ ਕਿ ਰਾਤ ਨੂੰ ਉਹ ਘਰ ’ਚ ਇਕੱਲੀ ਸੀ ਤਾਂ ਕਰੀਬ 12.30 ਵਜੇ ਦੇ ਤਿੰਨ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋ ਗਏ ਅਤੇ ਗਰਮੀ ਹੋਣ ਕਾਰਨ ਉਸ ਨੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਰੱਖਿਆ ਸੀ।

ਇਸ ਦੇ ਕਾਰਨ ਮੁਲਜ਼ਮ ਕਮਰੇ ਅੰਦਰ ਆ ਗਏ, ਜਿਨਾਂ ’ਚੋਂ ਉਸ ਨੇ ਇਕ ਵਿਅਕਤੀ ਤ੍ਰਿਲੋਕ ਸਿੰਘ ਪੁੱਤਰ ਗੁਰਦੀਪ ਸਿੰਘ ਨੂੰ ਪਛਾਣ ਲਿਆ। ਉਸ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਰੌਲਾ ਪਾਉਣ ’ਤੇ ਮੁਲਜ਼ਮ ਨਗਨ ਅਵਸਥਾ ’ਚ ਕੱਪੜੇ ਚੁੱਕ ਕੇ ਆਪਣੇ ਸਾਥੀਆਂ ਨਾਲ ਫ਼ਰਾਰ ਹੋ ਗਿਆ। ਪੁਲਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News