ਵਿਆਹੁਤਾ ਨੂੰ ਦਾਜ ਲਈ ਤੰਗ-ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

06/17/2021 3:28:22 PM

ਰਾਜਪੁਰਾ (ਮਸਤਾਨਾ) : ਵਿਆਹੁਤਾ ਨੂੰ ਹੋਰ ਦਾਜ ਲਿਆਉਣ ਸਬੰਧੀ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਸ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਿੰਡ ਨਨਹੇੜਾ ਵਾਸੀ ਸਤਵਿੰਦਰ ਕੌਰ ਨੇ ਥਾਣਾ ਸ਼ੰਭੂ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਵਿਆਹ ਨਵੰਬਰ, 2013 ਵਿਚ ਜ਼ੀਰਕਪੁਰ ਵਾਸੀ ਕੁਲਦੀਪ ਸਿੰਘ ਨਾਲ ਹੋਇਆ ਸੀ।

ਪੀੜਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪਰੇਸ਼ਾਨ ਕੀਤਾ ਜਾਣ ਲੱਗਾ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਮਾਮਲੇ ਦੀ ਸ਼ਿਕਾਇਤ ਦਿੱਤੀ, ਜਿਸ ਕਾਰਨ ਪੁਲਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਕੁਲਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
 

Babita

This news is Content Editor Babita