ਸਮਰਾਲਾ ਪੈਲੇਸ ਮਾਮਲੇ 'ਚ ਵੱਡੀ ਕਾਰਵਾਈ, ਪੁਲਸ ਵਿਭਾਗ ਨੇ ਆਪਣੇ ਹੀ ਮੁਲਾਜ਼ਮ ਖ਼ਿਲਾਫ਼ ਕੀਤੀ FIR

Monday, Apr 01, 2024 - 08:39 PM (IST)

ਸਮਰਾਲਾ ਪੈਲੇਸ ਮਾਮਲੇ 'ਚ ਵੱਡੀ ਕਾਰਵਾਈ, ਪੁਲਸ ਵਿਭਾਗ ਨੇ ਆਪਣੇ ਹੀ ਮੁਲਾਜ਼ਮ ਖ਼ਿਲਾਫ਼ ਕੀਤੀ FIR

ਜਲੰਧਰ (ਵੈੱਬ ਡੈਸਕ)- ਸਮਰਾਲਾ ਦੇ ਮੈਰਿਜ ਪੈਲਸ ਦੀ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ 'ਚ ਸਟੇਜ 'ਤੇ ਨੱਚ ਰਹੀ ਇਕ ਕੁੜੀ ਦੀ ਕਿਸੇ ਗੱਲ ਨੂੰ ਲੈ ਕੇ ਵਿਆਹ ਵਿੱਚ ਆਏ ਕੁੱਝ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਜਾਂਦੀ ਹੈ। ਇਸ ਮਾਮਲੇ 'ਚ ਇਕ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ 'ਚੋਂ ਇਕ ਖ਼ੁਦ ਪੁਲਸ ਮੁਲਾਜ਼ਮ ਹੈ, ਜਿਸ ਦੀ ਪਛਾਣ ਜਗਰੂਪ ਸਿੰਘ, ਜੋ ਕਿ ਲੁਧਿਆਣਾ 'ਚ ਡਿਊਟੀ 'ਤੇ ਤਾਇਨਾਤ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਗਰੂਪ ਸਿੰਘ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਖ਼ਿਲਾਫ਼ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਹੁਣ ਨਹੀਂ ਕਰਨਾ ਪਵੇਗਾ 8-9 ਘੰਟੇ ਦਾ ਥਕਾਉਣ ਵਾਲਾ ਸਫ਼ਰ, ਜਹਾਜ਼ ਰਾਹੀਂ ਸਿਰਫ਼ 1 ਘੰਟੇ 'ਚ ਪਹੁੰਚ ਜਾਓਗੇ ਦਿੱਲੀ

ਡੀ.ਐਸ.ਪੀ. ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸ.ਐੱਸ.ਪੀ. ਖੰਨਾ ਦੀਆਂ ਸਖ਼ਤ ਆਦੇਸ਼ਾਂ ਅਨੁਸਾਰ ਤੁਰੰਤ ਐਕਸ਼ਨ ਲਿਆ ਗਿਆ ਹੈ, ਜਿਸ ਤਹਿਤ ਜਗਰੂਪ ਸਿੰਘ ਅਤੇ ਤਿੰਨ ਸਾਥੀਆਂ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ਼ ਕੀਤਾ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਖ਼ੁਦ ਵੀ ਪੁਲਸ ਮੁਲਾਜ਼ਮ ਹੈ ਜੋ ਕਿ ਲੁਧਿਆਣਾ ਵਿਖੇ ਡਿਊਟੀ 'ਤੇ ਤੈਨਾਤ ਹੈ ਅਤੇ ਤਿੰਨ ਅਣਪਛਾਤਿਆਂ ਦੀ ਵੀ ਜਲਦ ਪਛਾਣ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਚੋਣਾਂ ਦੌਰਾਨ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਸ ਨੇ CAPF ਨਾਲ ਕੱਢਿਆ ਫਲੈਗ ਮਾਰਚ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਮਰਾਲਾ ਦੇ ਇਕ ਪੈਲੇਸ 'ਚ ਸਟੇਜ 'ਤੇ ਭੰਗੜਾ ਪਾ ਰਹੀ ਕੁੜੀ 'ਤੇ ਕੁਝ ਨੌਜਵਾਨਾਂ ਵੱਲੋਂ ਗ਼ਲਤ ਟਿੱਪਣੀਆਂ ਅਤੇ ਇਸ਼ਾਰੇ ਕੀਤੇ ਗਏ ਸਨ, ਇਕ ਨੌਜਵਾਨ ਨੇ ਕੁੜੀ ਵੱਲ ਕੱਚ ਦਾ ਗਲਾਸ ਵੀ ਵਗ੍ਹਾ ਕੇ ਮਾਰਿਆ ਸੀ, ਜਿਸ 'ਤੇ ਕੁੜੀ ਨੇ ਵੀ ਅੱਗਿਓਂ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਸੀ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਸ ਥਾਣਾ ਸਮਰਾਲਾ ਵਿਖੇ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News