ਬਿਜਲੀ ਮੁਲਾਜ਼ਮਾਂ ਦੀ ਹੜਤਾਲ ''ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, 143 ਮੁਲਾਜ਼ਮਾਂ ਖ਼ਿਲਾਫ਼ FIR ਦਰਜ

Saturday, Feb 26, 2022 - 10:08 AM (IST)

ਬਿਜਲੀ ਮੁਲਾਜ਼ਮਾਂ ਦੀ ਹੜਤਾਲ ''ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, 143 ਮੁਲਾਜ਼ਮਾਂ ਖ਼ਿਲਾਫ਼ FIR ਦਰਜ

ਚੰਡੀਗੜ੍ਹ (ਰਾਜਿੰਦਰ) : ਬਿਜਲੀ ਮੁਲਾਜ਼ਮਾਂ ਦੀ ਨਿੱਜੀਕਰਨ ਖ਼ਿਲਾਫ਼ ਹੜਤਾਲ ਅਤੇ ਉਸ ਤੋਂ ਪੈਦਾ ਹੋਏ ਸੰਕਟ ਤੋਂ ਬਾਅਦ ਪ੍ਰਸ਼ਾਸਨ ਲਗਾਤਾਰ ਕਾਰਵਾਈ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਵਿਭਾਗ ਦੇ ਦੋ ਜੂਨੀਅਰ ਇੰਜੀਨੀਅਰਜ਼ (ਜੇ. ਈ.) ਨੂੰ ਮੁਅੱਤਲ ਕਰ ਦਿੱਤਾ ਗਿਆ। ਨਾਲ ਹੀ ਸੁਪਰੀਡੈਂਟ ਇੰਜੀਨੀਅਰ (ਐੱਸ. ਈ.) ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਕੁੱਲ 143 ਮੁਲਾਜ਼ਮਾਂ ’ਤੇ ਐੱਫ. ਆਈ. ਆਰ. ਦਰਜ ਕਰਾ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਿਹਤ ਸਕੱਤਰ ਯਸ਼ਪਾਲ ਗਰਗ ਦੀ ਪ੍ਰਧਾਨਗੀ ਵਿਚ ਜੀ. ਐੱਮ. ਐੱਸ. ਐੱਚ.-16 ਦੇ ਮੈਡੀਕਲ ਪ੍ਰਧਾਨ, ਜੀ. ਐੱਮ. ਸੀ. ਐੱਚ.-32 ਦੇ ਮੈਡੀਕਲ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਐਕਸ. ਈ. ਐੱਨ. (ਬਿਜਲੀ) ਦੀ ਇਕ ਕਮੇਟੀ ਦਾ ਗਠਨ ਕੀਤਾ ਹੈ, ਜੋ ਸੈਕਟਰ-32 ਅਤੇ 16 ਹਸਪਤਾਲਾਂ ਵਿਚ ਬਿਜਲੀ ਗੁੱਲ ਹੋਣ ਕਾਰਣ ਹੋਈਆਂ ਖਾਮੀਆਂ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਜੰਗ : ਭਾਰਤੀ ਅੰਬੈਸੀ 'ਚ ਬੈਠੇ ਵਿਦਿਆਰਥੀਆਂ ਨੂੰ ਮਿਲ ਰਹੀ ਇਕ ਵਕਤ ਦੀ ਰੋਟੀ (ਤਸਵੀਰਾਂ)

ਮੁੱਢਲੀ ਜਾਂਚ ਦੇ ਆਧਾਰ ’ਤੇ ਜੀ. ਐੱਮ. ਸੀ. ਐੱਚ.-32 ਅਤੇ ਜੀ. ਐੱਮ. ਐੱਸ. ਐੱਚ. -16 ਦੀ ਬਿਜਲੀ ਸਪਲਾਈ ਦੀ ਨਿਗਰਾਨੀ ਕਰ ਰਹੇ ਦੋ ਜੇ. ਈ. ਨੂੰ ਅਗਲੇ ਹੁਕਮ ਤੱਕ ਲਈ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਹਾਲੇ ਜਾਰੀ ਹੈ। ਇਸ ਤੋਂ ਇਲਾਵਾ ਪਾਵਰ ਯੂਨੀਅਨ ਦੀ ਹੜਤਾਲ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕਰਨ ਵਿਚ ਫ਼ੌਜ ਦੇ ਅਧਿਕਾਰੀਆਂ ਨੂੰ ਸਹਿਯੋਗ ਨਾ ਦੇਣ ਦੇ ਦੋਸ਼ ਵਿਚ ਸੁਪਰੀਟੈਂਡਿੰਗ ਇੰਜੀਨੀਅਰ (ਐੱਸ. ਈ.) ਅਨਿਲ ਧਮੀਜਾ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਦੱਸਿਆ ਗਿਆ ਹੈ ਕਿ ਇਹ ਕਾਰਵਾਈ ਬਿਜਲੀ ਵਿਭਾਗ ਦੇ 17 ਕਾਂਟ੍ਰੈਕਟ ਮੁਲਾਜ਼ਮਾਂ ਦੀ ਸੇਵਾ ਸਮਾਪਤੀ ਅਤੇ 143 ਮੁਲਾਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਕ੍ਰਮ ਵਿਚ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ਪੜ੍ਹਨ ਗਈ ਖੰਨਾ ਦੀ ਕੁੜੀ ਸਹੀ-ਸਲਾਮਤ ਘਰ ਪੁੱਜੀ, ਮਾਪਿਆਂ ਨੇ ਲਿਆ ਸੁੱਖ ਦਾ ਸਾਹ

ਇਸ ਤੋਂ ਇਲਾਵਾ ਪੁਲਸ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਜ਼ਰੀਏ ਬਿਜਲੀ ਸਪਲਾਈ ਬੰਦ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਕਰ ਰਹੀ ਹੈ। ਪਛਾਣ ਦੇ ਆਧਾਰ ’ਤੇ ਆਉਣ ਵਾਲੇ ਦਿਨਾਂ ਵਿਚ ਹੋਰ ਮੁਲਾਜ਼ਮਾਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ 21 ਅਤੇ 22 ਫਰਵਰੀ ਦੀ ਅੱਧੀ ਰਾਤ ਨੂੰ ਜੀ. ਐੱਮ. ਸੀ. ਐੱਚ-32 ਅਤੇ ਜੀ. ਐੱਮ. ਐੱਸ. ਐੱਚ.-16 ਅਤੇ ਸ਼ਹਿਰ ਦੇ ਹੋਰ ਮੁੱਖ ਖੇਤਰਾਂ ਵਿਚ ਬਿਜਲੀ ਸਪਲਾਈ ਬੰਦ ਰਹੀ, ਜਿਸ ਨਾਲ ਲੋਕਾਂ ਨੂੰ ਮੁਸ਼ਕਲ ਅਤੇ ਪਰੇਸ਼ਾਨੀ ਹੋਈ। ਪ੍ਰਸ਼ਾਸਨ ਨੇ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਸੀ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ
ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਨੇ ਪ੍ਰਸ਼ਾਸਕ ਨੂੰ ਲਿਖਿਆ ਪੱਤਰ
ਨੈਸ਼ਨਲ ਕੋ-ਆਰਡੀਨੇਸ਼ਨ ਕਮੇਟੀ ਆਫ ਇਲੈਕਟਰੀਸਿਟੀ ਇੰਪਲਾਈਜ਼ ਐਂਡ ਇੰਜੀਨੀਅਰਜ਼ ਨੇ ਯੂ. ਟੀ. ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੇ ਮਾਮਲੇ ਵਿਚ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਨੌਕਰੀ ਤੋਂ ਕੱਢਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੁਲਾਜ਼ਮਾਂ ਅਤੇ ਪ੍ਰਸ਼ਾਸਨ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਨੌਕਰੀ ’ਤੇ ਵੀ ਪਰਤ ਆਏ ਹਨ ਤਾਂ ਇਸ ਤਰ੍ਹਾਂ ਦੀ ਕਾਰਵਾਈ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਹੜਤਾਲ ਦੀ ਰਾਤ ਪੁਲਸ ਨੇ ਵੀ ਯੂਨੀਅਨ ਨੇਤਾਵਾਂ ਨੂੰ ਪਰੇਸ਼ਾਨ ਕੀਤਾ, ਜੋ ਗਲਤ ਹੈ। ਨਾਲ ਹੀ ਪ੍ਰਸ਼ਾਸਨ ਹਾਲੇ ਵੀ ਨਿੱਜੀਕਰਨ ਦੀ ਪ੍ਰਕਿਰਿਆ ’ਤੇ ਅੱਗੇ ਵਧਣ ਵਿਚ ਲੱਗਾ ਹੋਇਆ ਹੈ, ਜਦੋਂ ਕਿ ਵਿਭਾਗ ਮੁਨਾਫ਼ੇ ਵਿਚ ਚੱਲ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਕ ਤੋਂ ਇਸ ਮਾਮਲੇ ਵਿਚ ਦਖ਼ਲ ਦੇ ਕੇ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਰਕੇ ਦਿਓ ਆਪਣੀ ਰਾਏ
 


author

Babita

Content Editor

Related News