ਬਾਘਾਪੁਰਾਣਾ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਖ਼ਿਲਾਫ਼ ਮਾਮਲਾ ਦਰਜ
Thursday, Dec 01, 2022 - 10:58 AM (IST)

ਮੋਗਾ (ਗੋਪੀ) : ਆਪਣੇ ਗਾਣਿਆਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ 'ਤੇ ਬਾਘਾਪੁਰਾਣਾ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਾਇਕ ਕੁਲਜੀਤ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਕ ਗਾਣਾ ਪੋਸਟ ਕੀਤਾ ਗਿਆ ਹੈ।
ਇਸ ਦਾ ਨਾਂ 'ਮਹਾਂਕਾਲ' ਹੈ। ਇਸ ਗਾਣੇ 'ਚ ਹਥਿਆਰਾਂ ਬਾਰੇ ਗੱਲ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਗਾਇਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਗੰਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਸੂਬੇ 'ਚ ਹੁਣ ਤੱਕ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਕਾਫ਼ੀ ਐੱਫ. ਆਈ. ਆਰਜ਼ ਦਰਜ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : Mann ਸਰਕਾਰ ਦੀਆਂ ਆਸਾਂ 'ਤੇ ਫਿਰਿਆ ਪਾਣੀ, ਕੇਂਦਰ ਨੇ ਇਸ ਗੱਲ ਨੂੰ ਲੈ ਕੇ ਕੀਤੀ ਕੋਰੀ ਨਾਂਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ