ਪੰਚਿਆਤੀ ਰਾਜ ਡਾਇਰੈਕਟਰ ਦੀਆਂ ਹਦਾਇਤਾਂ ਮਗਰੋਂ ਮਹਿਲਾ ਸਰਪੰਚ ਖ਼ਿਲਾਫ਼ ਪਰਚਾ ਦਰਜ, ਪੜ੍ਹੋ ਪੂਰਾ ਮਾਮਲਾ

Sunday, Sep 17, 2023 - 04:37 AM (IST)

ਪੰਚਿਆਤੀ ਰਾਜ ਡਾਇਰੈਕਟਰ ਦੀਆਂ ਹਦਾਇਤਾਂ ਮਗਰੋਂ ਮਹਿਲਾ ਸਰਪੰਚ ਖ਼ਿਲਾਫ਼ ਪਰਚਾ ਦਰਜ, ਪੜ੍ਹੋ ਪੂਰਾ ਮਾਮਲਾ

ਗੁਰਦਾਸਪੁਰ (ਜੀਤ ਮਠਾਰੂ)- ਗੁਰਦਾਸਪੁਰ ਬਲਾਕ ਨਾਲ ਸਬੰਧਿਤ ਪਿੰਡ ਹਯਾਤਨਗਰ ਦੀ ਮਹਿਲਾ ਸਰਪੰਚ ਖ਼ਿਲਾਫ਼ ਸਰਕਾਰੀ ਗਰਾਂਟ 'ਚ ਘਪਲਾ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਗੁਰਦਾਸਪੁਰ ਵਿਚ ਪਰਚਾ ਦਰਜ ਕੀਤਾ ਗਿਆ ਹੈ। ਉਕਤ ਮਾਮਲਾ ਡਾਇਰੈਕਟਰ ਪੰਚਾਇਤੀ ਰਾਜ ਪੰਜਾਬ ਦੀਆਂ ਹਦਾਇਤਾਂ ਤੋਂ ਬਾਅਦ ਉਪ ਪੁਲਸ ਕਪਤਾਨ ਸਿਟੀ ਵੱਲੋਂ ਕੀਤੀ ਗਈ ਜਾਂਚ ਅਤੇ ਜ਼ਿਲ੍ਹਾ ਅਟਾਰਨੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਦਰਜ ਕੀਤਾ ਗਿਆ ਹੈ। ਵੱਖ-ਵੱਖ ਅਧਿਕਾਰੀਆਂ ਵੱਲੋਂ ਵੱਖ-ਵੱਖ ਸਮੇਂ 'ਤੇ ਕੀਤੀ ਗਈ ਪੜਤਾਲ ਤੋਂ ਬਾਅਦ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - Big Breaking: ਜੇਲ੍ਹ 'ਚ ਬੈਠੇ ਲਾਰੈਂਸ ਬਿਸ਼ਨੋਈ ਨੇ ਵੀਡੀਓ ਕਾਲ 'ਤੇ ਕੀਤੀ ਮੋਨੂੰ ਮਾਨੇਸਰ ਨਾਲ ਗੱਲ (ਵੀਡੀਓ)

ਪੁਲਸ ਵੱਲੋਂ ਦਰਜ ਕੀਤੀ ਐੱਫ.ਆਈ.ਆਰ. ਅਨੁਸਾਰ ਇਸ ਮਹਿਲਾ ਸਰਪੰਚ ਕੋਲੋਂ ਸਾਢੇ 7 ਲੱਖ ਰੁਪਏ ਦੇ ਕਰੀਬ ‌ਰਾਸ਼ੀ ਵਸੂਲਣਯੋਗ ਪਾਈ ਗਈ ਸੀ ਅਤੇ ਇਸ ਮਹਿਲਾ ਸਰਪੰਚ ਨੂੰ ਬਾਰ-ਬਾਰ ਇਹ ਰਾਸ਼ੀ ਜਮਾਂ ਕਰਵਾਉਣ ਲਈ ਕਿਹਾ ਜਾ ਰਿਹਾ ਸੀ। ਪਰ ਮਹਿਲਾ ਸਰਪੰਚ ਵੱਲੋਂ ਅਜਿਹਾ ਨਾ ਕਰਨ 'ਤੇ ਹੁਣ ਉਸਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਕਤ ਪਰਚਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀ ਸ਼ਿਕਾਇਤ ਦੇ ਅਧਾਰ 'ਤੇ ਹੋਇਆ ਹੈ ਜਿਨਾਂ ਨੇ ਕਿਹਾ ਕਿ ਉਕਤ ਸਰਪੰਚ ਦੇ ਖਿਲਾਫ ਸ਼ਿਕਾਇਤਾਂ ਮਿਲਣ ਤੋਂ ਬਾਅਦ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਅਤੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਵੱਲੋਂ ਪੜਤਾਲਾਂ ਕੀਤੀਆਂ ਗਈਆਂ ਸਨ। ਇੰਨ੍ਹਾ ਪੜਤਾਲਾਂ ਦੌਰਾਨ ਮਹਿਲਾ ਸਰਪੰਚ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਵਿਚੋਂ 2 ਲੱਖ 39 ਹਜ਼ਾਰ 167 ਰੁਪਏ ਅਤੇ ਮਨਰੇਗਾ ਸਕੀਮ ਤਹਿਤ ਪ੍ਰਾਪਤ ਹੋਈ ਰਾਸ਼ੀ ਵਿੱਚੋਂ 5 ਲੱਖ 6 ਹਜ਼ਾਰ 8 ਸੌ 44 ਰੁਪਏ ਮਿਲਾ ਕੇ ਕੁੱਲ 7 ਲੱਖ 46 ਹਜ਼ਾਰ 11 ਰੁਪਏ ਵਸੂਲਣ ਯੋਗ ਪਾਏ ਗਏ ਸਨ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਵੱਡੀ ਵਾਰਦਾਤ, ਇਕੱਠਿਆਂ ਬਹਿ ਕੇ ਸ਼ਰਾਬ ਪੀਣ ਮਗਰੋਂ ਬਜ਼ੁਰਗ ਦਾ ਕਤਲ, ਹੈਰਾਨ ਕਰ ਦੇਵੇਗੀ ਵਜ੍ਹਾ

ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੱਲੋਂ ਵੱਖ-ਵੱਖ ਸਮੇਂ ਤੇ ਪੱਤਰ(30/12/22 ਨੂੰ ਪੱਤਰ ਨੰ 2307,17/1/23 ਨੂੰ ਪੱਤਰ ਨੰ 2793 ਅਤੇ 31/1/23 ਨੂੰ ਪੱਤਰ ਨੰ 3047) ਭੇਜ ਕੇ ਸਰਪੰਚ ਗ੍ਰਾਮ ਪੰਚਾਇਤ ਹਯਾਤ ਨਗਰ ਨੂੰ ਸਾਢੇ ਸੱਤ ਲੱਖ ਰੁਪਏ ਦੇ ਕਰੀਬ ਬਣਦੀ ਉਕਤ ਰਕਮ ਜਮ੍ਹਾਂ ਕਰਾਉਣ ਲਈ ਵਾਰ ਵਾਰ ਨੋਟਿਸ ਭੇਜੇ ਗਏ ਪਰ ਮਹਿਲਾ ਸਰਪੰਚ ਵੱਲੋਂ ਨਾਂ ਤਾਂ ਉਕਤ ਪੱਤਰਾਂ ਦਾ ਜਵਾਬ ਦਿੱਤਾ ਗਿਆ ਤੇ ਨਾ ਹੀ ਦਫ਼ਤਰ ਵਿਖੇ ਪੈਸੇ ਜਮ੍ਹਾਂ ਕਰਵਾਏ ਗਏ। ਜਿਸ ਉਪਰੰਤ ਬਲਾਕ ਪੰਚਾਇਤ ਅਧਿਕਾਰੀ ਵੱਲੋਂ ਰਕਮ ਦੀ ਅਸੈਸਮੈਂਟ ਦੇ ਹੁਕਮ ਜਾਰੀ ਕੀਤੇ ਗਏ ਅਤੇ ਨਾਲ ਹੀ ਆਪਣੇ ਪੱਤਰ ਨੰਬਰ 5055 ਮਿਤੀ 6/ 7/23 ਰਾਹੀਂ ਸਰਪੰਚ ਗਰਾਮ ਪੰਚਾਇਤ ਹਯਾਤ ਨਗਰ ਨੂੰ ਤੁਰੰਤ ਪ੍ਰਭਾਵ ਨਾਲ ਸੀਜ਼ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੱਲੋਂ 20 ਜੂਨ ਨੂੰ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੁਹਾਲੀ ਨੂੰ ਪੱਤਰ ਲਿਖ ਕੇ ਉਸ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼ ਵੀ ਕੀਤੀ ਗਈ ਸੀ। ਇਸ ਤੋਂ ਬਾਅਦ ਜੁਆਇੰਟ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਮੁਹਾਲੀ ਵੱਲੋਂ 7 ਅਗਸਤ ਨੂੰ ਪੱਤਰ ਲਿਖ ਕੇ ਮਹਿਲਾ ਸਰਪੰਚ ਕੁਲਵੰਤ ਕੌਰ ਖ਼ਿਲਾਫ਼ ਅਧਿਕਾਰੀਆਂ ਦੀ ਰਿਪੋਰਟ ਅਨੁਸਾਰ ਕੀਤੇ ਗਏ ਘਪਲੇ ਸਬੰਧੀ ਐੱਫ ਆਈ ਆਰ ਦਰਜ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਜਿਸ 'ਤੇ ਕਾਰਵਾਈ ਕਰਦੇ ਹੋਏ ਡੀ.ਐੱਸ.ਪੀ. ਸਿਟੀ ਵੱਲੋਂ ਕੀਤੀ ਗਈ ਤਫਤੀਸ਼ ਅਤੇ ‌ਜ਼ਿਲ੍ਹਾ ਅਟਾਰਨੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਥਾਣਾ ਸਦਰ ਪੁਲੀਸ ਵੱਲੋਂ ਮਹਿਲਾ ਸਰਪੰਚ ਖ਼ਿਲਾਫ਼‌ 1860 ਐਕਟ ਦੀ ਧਾਰਾ 409 ਦੇ ਤਹਿਤ ‌ਐਫ ਆਈ ਆਰ ਦਰਜ ਕਰ ਲਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News