ਪੰਜਾਬ ਪੁਲਸ ਵੱਲੋਂ 4 ਅਧਿਆਪਕਾਂ ਵਿਰੁੱਧ ਜਾਅਲਸਾਜ਼ੀ ਦਾ ਮਾਮਲਾ ਦਰਜ, ਪੜ੍ਹੋ ਪੂਰੀ ਖ਼ਬਰ
Thursday, Jan 04, 2024 - 03:26 AM (IST)
ਗੁਰੂ ਕਾ ਬਾਗ (ਭੱਟੀ) - ਥਾਣਾ ਝੰਡੇਰ ਦੀ ਪੁਲਸ ਵੱਲੋਂ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀਆਂ 4 ਅਧਿਆਪਕਾਂ ਤੇ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਕਰਮਪਾਲ ਸਿੰਘ ਨੇ ਦੱਸਿਆ ਕਿ ਮਿਤੀ 5-9-2007 ਨੂੰ ਉਸ ਵੇਲੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਪੰਜਾਬ ਦੇ 20 ਜ਼ਿਲ੍ਹਿਆਂ ਵਿਚ 9998 ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਬਿਨੈ ਪੱਤਰ ਮੰਗੇ ਗਏ ਸੀ ਜਿਸ ਤਹਿਤ ਕਈ ਲੋਕਾਂ ਵੱਲੋਂ ਬਿਨੈ ਪੱਤਰ ਦਿੱਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਦਰਮਿਆਨ ਪੰਜਾਬ 'ਚ ਪੈਟਰੋਲ ਪੰਪ 'ਤੇ ਚੱਲੀ ਗੋਲ਼ੀ, ਨੌਜਵਾਨ ਹੋਇਆ ਫੱਟੜ
ਇਸ ਦੀ ਵਿਜੀਲੈਂਸ ਬਿਊਰੋ ਪੰਜਾਬ ਦੇ ਡਾਇਰੈਕਟਰ ਵੱਲੋਂ ਕੀਤੀ ਗਈ ਜਾਂਚ ਦੇ ਅਧਾਰ 'ਤੇ 4 ਅਧਿਆਪਕਾਂ ਨਵਦੀਪ ਕੌਰ ਪੁੱਤਰੀ ਅਵਤਾਰ ਸਿੰਘ ਵਾਰਡ ਨੰ: 13 ਅਜਨਾਲਾ, ਰਿਤੂ ਬਾਲਾ ਪੁੱਤਰੀ ਨਰਿੰਦਰ ਕੁਮਾਰ ਪਿੰਡ ਖਤਰਾਏ ਕਲਾਂ (ਥਾਣਾ ਝੰਡੇਰ), ਰਣਜੀਤ ਕੌਰ ਪੁੱਤਰੀ ਗੁਰਨਾਮ ਸਿੰਘ ਪਿੰਡ ਘੁੱਕੇਵਲੀ (ਥਾਣਾ ਝੰਡੇਰ) ਅਤੇ ਪਰਮਿੰਦਰ ਕੌਰ ਪੁੱਤਰੀ ਜਸਬੀਰ ਸਿੰਘ ਗਲੀ ਵਜੀਰਾਂ ਵਾਲੀ ਵਾਰਡ ਨੰ: 13 ਰਾਜਾਸਾਂਸੀ ਜਿੰਨ੍ਹਾਂ ਦੇ ਰੂਰਲ਼ ਏਰੀਆ ਤੇ ਤਜ਼ਰਬੇ ਦੇ ਸਰਟੀਫਿਕੇਟ ਜਾਅਲੀ ਪਾਏ ਗਏ ਸਨ, ਉਨ੍ਹਾਂ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਪੰਜਾਬ ਦੇ ਡਾਇਰੈਕਟਰ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਨੂੰ 30-12-2023 ਨੂੰ ਪ੍ਰਾਪਤ ਹੋਈ ਈਮੇਲ ਦੇ ਅਧਾਰ ਤੇ ਉਕਤ ਅਧਿਆਪਕਾਂ ਵਿਰੁੱਧ ਧਾਰਾ 420,465,467,468,471 ਅਤੇ 120 ਬੀ ਦੇ ਅਧੀਨ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8